Friday, May 17, 2024
No menu items!
HomeEducationਪੰਜਾਬ ਸਰਕਾਰ ਦਾ ਮਿਡ-ਡੇ-ਮੀਲ ਬਾਰੇ ਇੱਕ ਹੋਰ ਅਹਿਮ ਫ਼ੈਸਲਾ, ਹੁਣ ਇਥੋਂ ਸਾਰੇ...

ਪੰਜਾਬ ਸਰਕਾਰ ਦਾ ਮਿਡ-ਡੇ-ਮੀਲ ਬਾਰੇ ਇੱਕ ਹੋਰ ਅਹਿਮ ਫ਼ੈਸਲਾ, ਹੁਣ ਇਥੋਂ ਸਾਰੇ ਸਕੂਲਾਂ ਚ ਸਪਲਾਈ ਹੋਣਗੇ ਕਿੰਨੂ

 

ਪੰਜਾਬ ਐਗਰੋ ਵੱਲੋਂ ਕੀਤੀ ਜਾਵੇਗੀ ਕਿੰਨੂ ਦੀ ਖਰੀਦ, ਮਿਡ-ਡੇ-ਮੀਲ ਲਈ ਸਾਰੇ ਸਕੂਲਾਂ ‘ਚ ਭੇਜੇ ਜਾਣਗੇ

ਪੰਜਾਬ ਨੈੱਟਵਰਕ, ਫਾਜ਼ਿਲਕਾ

ਪੰਜਾਬ ਸਰਕਾਰ ਦੁਆਰਾ ਮਿਡ-ਡੇ-ਮੀਲ ਬਾਰੇ ਇੱਕ ਅਹਿਮ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਹੁਣ ਪੰਜਾਬ ਐਗਰੋ ਵੱਲੋਂ ਰਾਜ ਦੇ ਸਾਰੇ ਜ਼ਿਲਿਆਂ ਵਿੱਚ ਮਿਡ ਡੇ ਮੀਲ ਤਹਿਤ ਕਿੰਨੂ ਦੇਣ ਲਈ ਕਿੰਨੂ ਦੀ ਕਿਸਾਨਾਂ ਤੋਂ ਖਰੀਦ ਕਰਕੇ ਸਾਰੇ ਸਕੂਲਾਂ ਵਿੱਚ ਭੇਜਿਆ ਜਾਵੇਗਾ।

ਇਸ ਸਬੰਧੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾਕਟਰ ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਐਗਰੋ ਦੇ ਜੀਐਮ ਰਣਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਹੋਏ।

ਡੀਸੀ ਸੇਨੂ ਦੁੱਗਲ ਨੇ ਕਿਹਾ ਕਿ, ਸਰਕਾਰ ਦੇ ਹੁਕਮਾਂ ਤਹਿਤ ਪੰਜਾਬ ਐਗਰੋ ਵਲੋਂ ਕਿੰਨੂਆਂ ਦੀ ਖ਼ਰੀਦ ਕਰਕੇ, ਮਿਡ-ਡੇ-ਮੀਲ ਲਈ ਸਾਰੇ ਸਕੂਲਾਂ ਵਿਚ ਕਿੰਨੂਆਂ ਦੀ ਸਪਲਾਈ ਕੀਤੀ ਜਾਵੇਗੀ।

ਜਾਣਕਾਰੀ ਲਈ ਦੱਸ ਦਈਏ ਕਿ, ਪੰਜਾਬ ਐਗਰੋ ਵੱਲੋਂ ਕਿਸਾਨਾਂ ਤੋਂ ਸਿੱਧੇ ਤੌਰ ਤੇ ਕਿੰਨੂ ਦੀ ਖਰੀਦ ਕੀਤੀ ਜਾਵੇਗੀ। ਪੰਜਾਬ ਐਗਰੋ ਵੱਲੋਂ ਕਿਸਾਨ ਦੀ ਫਰਦ ਅਤੇ ਜਮੀਨੀ ਰਿਕਾਰਡ ਦੇ ਅਨੁਸਾਰ ਕਿੰਨੂ ਦੀ ਖਰੀਦ ਕੀਤੀ ਜਾਵੇਗੀ ਅਤੇ ਵਪਾਰੀਆਂ ਤੋਂ ਕਿੰਨੂ ਦੀ ਖਰੀਦ ਪੰਜਾਬ ਐਗਰੋ ਨਹੀਂ ਕਰੇਗੀ।

ਪੰਜਾਬ ਐਗਰੋ ਵੱਲੋਂ ਕਿਨੂ ਦੀ ਖਰੀਦ ਸ਼ੁਰੂ ਹੋਣ ਨਾਲ ਕਿੰਨੂ ਦਾ ਭਾਅ ਵਧੇਗਾ ਅਤੇ ਕਿਸਾਨਾਂ ਨੂੰ ਚੰਗਾ ਭਾਅ ਮਿਲ ਸਕੇਗਾ । ਜਿਲੇ ਦੇ ਕਿਸਾਨ ਲੰਬੇ ਸਮੇਂ ਤੋਂ ਪੰਜਾਬ ਐਗਰੋ ਵੱਲੋਂ ਖਰੀਦ ਸ਼ੁਰੂ ਕਰਨ ਦੀ ਮੰਗ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਕਿਨੂੰ ਵੇਚਣ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ।

ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਉਹਨਾਂ ਦੀ ਫਸਲ ਦੀ ਵਿਕਰੀ ਵਿੱਚ ਸਹਿਯੋਗ ਕਰੇਗੀ ।ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਐਗਰੋ ਵੱਲੋਂ ਖਰੀਦ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments