Friday, April 19, 2024
No menu items!
HomeChandigarhArvind Kejriwal Arrested: ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਭਗਵੰਤ ਮਾਨ ਦਾ ਵੱਡਾ ਬਿਆਨ,...

Arvind Kejriwal Arrested: ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ…

 

Arvind Kejriwal Arrested : ED ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ- ਭਗਵੰਤ ਮਾਨ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Arvind Kejriwal Arrested : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ।

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਈਡੀ ਨੂੰ ਭਾਜਪਾ ਦੀ ਟੀਮ ਕਿਹਾ ਹੈ।

ਭਗਵੰਤ ਮਾਨ ਨੇ ਵੀਰਵਾਰ ਨੂੰ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਈਡੀ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰੀ ਦੇ ਮਾਮਲੇ ‘ਤੇ ਕਿਹਾ ਕਿ ਭਾਜਪਾ ਦੀ ਸਿਆਸੀ ਟੀਮ (ਈਡੀ) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ, ਕਿਉਂਕਿ ਸਿਰਫ਼ ‘ਆਪ’ ਹੀ ਭਾਜਪਾ ਨੂੰ ਰੋਕ ਸਕਦੀ ਹੈ। ਉਨ੍ਹਾਂ ਕਿਹਾ ਕਿ ਸੋਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।

ਕੇਜਰੀਵਾਲ ਦਾ ਵਾਲ ਵੀ ਕੋਈ ਵਿੰਗਾ ਨਹੀਂ ਸਕਦਾ : ਚੱਢਾ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਹ ਇੱਕ ਵੱਡੀ ਸਾਜ਼ਿਸ਼ ਹੈ। ਕੇਜਰੀਵਾਲ ਨੂੰ ਕਰੋੜਾਂ ਲੋਕਾਂ ਦਾ ਆਸ਼ੀਰਵਾਦ ਹੈ। ਕੇਜਰੀਵਾਲ ਦਾ ਵਾਲ ਵੀ ਕੋਈ ਵਿੰਗਾ ਨਹੀਂ ਸਕਦਾ। ਚੱਢਾ ਨੇ ਕਿਹਾ ਕਿ ਉਨ੍ਹਾਂ ਦੇ ਸਰੀਰ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਪਰ ਕੇਜਰੀਵਾਲ ਦੀ ਸੋਚ ਨਹੀਂ।

‘ਆਪ’ ਪੰਜਾਬ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਹੁਣ ਸੱਤਾ ਦੀ ਇਸ ਹੱਦ ਤੱਕ ਦੁਰਵਰਤੋਂ ਕਰ ਰਹੀ ਹੈ। ਇਹ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕਾਰਵਾਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments