Friday, March 1, 2024
No menu items!
HomeChandigarhਸਾਵਧਾਨ! ਪੰਜਾਬ 'ਚ ਤਿੰਨ ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੜ੍ਹੋ...

ਸਾਵਧਾਨ! ਪੰਜਾਬ ‘ਚ ਤਿੰਨ ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੜ੍ਹੋ ਪੂਰੀ ਖ਼ਬਰ

 

ਸਰਕਾਰੀ ਬੱਸਾਂ ਦਾ ਚੱਕਾ ਜਾਮ! ਸਿਆਸੀ ਰੈਲੀਆਂ ‘ਚ ਬੱਸਾਂ ਨਹੀਂ ਲੈ ਕੇ ਜਾਣਗੇ ਮੁਲਾਜ਼ਮ : ਯੂਨੀਅਨ

ਪੰਜਾਬ ਨੈੱਟਵਰਕ, ਚੰਡੀਗੜ੍ਹ

ਸਰਕਾਰੀ ਬੱਸਾਂ ਦਾ ਚੱਕਾ ਜਾਮ! ਪੰਜਾਬ ਦੇ ਅੰਦਰ ਤਿੰਨਾਂ ਦਿਨਾਂ ਲਈ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਪੰਜਾਬ ਰੋਡਵੇਜ਼ ਪੱਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਕਰ ਦਿੱਤਾ ਗਿਆ ਹੈ। ਇਹ ਬੱਸਾਂ ਦਾ ਚੱਕਾ ਜਾਮ 13, 14 ਤੇ 15 ਫਰਵਰੀ ਨੂੰ ਤਿੰਨ ਰੋਜ਼ਾ ਕੀਤਾ ਜਾਵੇਗਾ।

ਜਾਣਕਾਰੀ ਲਈ ਦੱਸ ਦਈਏ ਕਿ, ਪੰਜਾਬ ਰੋਡਵੇਜ਼ ਪੱਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਦੇ ਨਾਲ ਹੋਣੀ ਤਹਿ ਹੋਈ ਸੀ ਜਿਸ ਕਰਕੇ ਯੂਨੀਅਨ ਦੇ ਨੁਮਾਇੰਦੇ ਸਮੇਂ ਸਿਰ ਚੰਡੀਗੜ੍ਹ ਪਹੁੰਚੇ ਸਨ ਪ੍ਰੰਤੂ ਇਕ ਵਾਰ ਫਿਰ ਮੁੱਖ ਮੰਤਰੀ ਪੰਜਾਬ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢਣ ਦੀ ਬਜਾਏ ਮੀਟਿੰਗ ਤੋਂ ਭੱਜ ਗਿਆ।

ਜਿਸ ਉਪਰੰਤ ਪ੍ਰਸ਼ਾਸਨ ਵੱਲੋਂ ਅਗਲੀ ਮਿਤੀ ਪਾ ਕੇ ਕੱਚੀ ਪਿੱਲੀ ਬਿਨਾਂ ਕਿਸੇ ਨਾਮ ਬਿਨਾਂ ਕਿਸੇ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਚਿੱਠੀ ਜਾਰੀ ਕੀਤੀ ਗਈ ਹੈ ਜਿਸਨੂੰ ਯੂਨੀਅਨ ਵੱਲੋਂ ਮੌਕੇ ਤੇ ਨਕਾਰਦਿਆਂ ਹੋਇਆ ਇਸ ਦਾ ਵਿਰੋਧ ਕੀਤਾ ਗਿਆ ਇਸ ਮੀਟਿੰਗ ਦੀਆਂ ਕਾਪੀਆਂ ਡਿਪੂਆਂ ਦੇ ਗੇਟਾਂ ਤੇ ਸਾੜਨ ਦਾ ਫੈਸਲਾ ਕੀਤਾ ਗਿਆ ਹੈ।

ਪ੍ਰੈੱਸ ਬਿਆਨ ਜਾਰੀ ਕਰਦਿਆਂ ਕਮਲ ਕੁਮਾਰ,ਰੇਸ਼ਮ ਸਿੰਘ ਗਿੱਲ,ਸ਼ਮਸ਼ੇਰ ਸਿੰਘ,ਹਰਕੇਸ਼ ਕੁਮਾਰ,ਜਗਤਾਰ ਸਿੰਘ,ਗੁਰਪ੍ਰੀਤ ਸਿੰਘ ਪੰਨੂ ਨੇ ਕਿਹਾ ਸਰਕਾਰ ਬਣਨ ਤੋਂ ਪਹਿਲਾਂ ਟਰਾਂਸਪੋਰਟ ਮੁਲਾਜ਼ਮਾਂ ਨਾਲ ਬੜੇ ਵੱਡੇ ਪੱਧਰ ਤੇ ਵਾਅਦੇ ਕੀਤੇ ਗਏ ਸਨ ਪ੍ਰੰਤੂ ਅੱਜ ਤੱਕ ਕੋਈ ਸਾਰਥਿਕ ਹੱਲ ਨਹੀਂ ਕੱਢਿਆ ਗਿਆ।

ਗੁੱਸੇ ਵਿੱਚ ਆਏ ਟਰਾਂਸਪੋਰਟ ਵਿਭਾਗ ਦੇ ਕਾਮਿਆਂ ਨੇ ਚਲਦੇ ਐਕਸ਼ਨਾਂ ਦੇ ਨਾਲ ਹੋਰ ਵੀ ਸਖ਼ਤ ਫੈਸਲਾ ਲੈਂਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਜ਼ੋ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਉਹਨਾਂ ਵਿੱਚ ਸਰਕਾਰੀ ਬੱਸਾਂ ਕੱਚੇ ਮੁਲਾਜਮ ਨਹੀਂ ਲੈ ਕੇ ਜਾਣਗੇ ਅਤੇ ਰੈਲੀਆਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

ਪੱਨਬੱਸ/ ਪੀ ਆਰ ਟੀ ਸੀ ਦੇ ਵਰਕਰ ਕੇਵਲ ਰੂਟ ਡਿਊਟੀ ਹੀ ਕਰਦੇ ਹੋਏ ਲੋਕਾਂ ਨੂੰ ਟਰਾਂਸਪੋਰਟ ਸਹੂਲਤ ਦੇਣਗੇ। ਇਸ ਦੇ ਨਾਲ ਹੀ ਅੱਜ ਦੀ ਮੀਟਿੰਗ ਨੂੰ ਮੁੱਖ ਰੱਖ ਕੇ ਬੱਸਾਂ ਵਿੱਚ 52 ਸਵਾਰੀਆਂ ਤੋਂ ਵੱਧ ਬੈਠਾਉਣ ਦੀ ਛੋਟ ਦਿੱਤੀ ਗਈ ਸੀ ਹੁਣ ਇਹ ਛੋਟ ਨਹੀਂ ਦਿੱਤੀ ਜਾਵੇਗੀ।

ਕਿਉਂਕਿ ਯੂਨੀਅਨ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਪੰਜਾਬ ਨਵੀਆਂ ਬੱਸਾਂ ਪਾਉਣ ਸਮੇਤ ਮੰਗਾਂ ਦਾ ਕੋਈ ਠੋਸ ਹੱਲ ਕੱਢਣਗੇ ਪਰ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ ਨੇ ਕਲੀਅਰ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਜਾਂ ਟਰਾਂਸਪੋਰਟ ਮੁਲਾਜ਼ਮਾਂ ਦਾ ਸਰਕਾਰ ਨੂੰ ਕੋਈ ਫ਼ਿਕਰ ਨਹੀਂ ਹੈ।

ਇਸ ਲਈ ਹੁਣ ਮਜਬੂਰੀ ਵਿੱਚ ਯੂਨੀਅਨ ਵਲੋਂ ਰੱਖੀ 13, 14 ਤੇ 15 ਫਰਵਰੀ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਤੇ ਧਰਨਾ ਦਿੱਤਾ ਜਾਵੇਗਾ ਅਤੇ 16 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਵਿੱਚ ਵੀ ਭਾਂਗ ਲਿਆ ਜਾਵੇਗਾ। ਜਿਸ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰੀ ਪੰਜਾਬ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments