Saturday, March 2, 2024
No menu items!
HomePunjabਸਾਵਧਾਨ! ਪੰਜਾਬ 'ਚ ਬੱਸਾਂ ਦਾ 3 ਦਿਨ ਰਹੇਗਾ ਚੱਕਾ ਜਾਮ

ਸਾਵਧਾਨ! ਪੰਜਾਬ ‘ਚ ਬੱਸਾਂ ਦਾ 3 ਦਿਨ ਰਹੇਗਾ ਚੱਕਾ ਜਾਮ

 

Be careful! There will be 3 days Chakka jam of buses in Punjab

  • ਪਨਬੱਸ/ਪੀ ਆਰ ਟੀ ਸੀ ਮੁਲਾਜ਼ਮ 13,14,15 ਫਰਵਰੀ ਨੂੰ ਕਰਣਗੇ ਮੁਕੰਮਲ ਚੱਕਾ ਜਾਮ
  • ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਮਾਰੂ ਕੰਡੀਸ਼ਨਾ ਲਗਾ ਰਹੀ ਪੰਜਾਬ ਸਰਕਾਰ-ਪ੍ਰਦੀਪ ਕੁਮਾਰ

ਰੋਹਿਤ ਗੁਪਤਾ, ਬਟਾਲਾ /ਗੁਰਦਾਸਪੁਰ

Be careful! – ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੀ ਮੀਟਿੰਗ ਬਟਾਲਾ ਡਿਪੂ ਦੇ ਵਿਚ ਪ੍ਰਦੀਪ ਕੁਮਾਰ ,ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਿੱਪੂ ਦੇ ਆਗੂ ਸ਼ਾਮਲ ਹੋਏ। ਜਿਸ ਵਿੱਚ ਦੱਸਿਆ ਗਿਆ ਕਿ 6/1/2024 ਨੂੰ ਯੂਨੀਅਨ ਦੀ ਸੈਂਟਰ ਬਾਢੀ ਨੇ ਜਲੰਧਰ ਬੱਸ ਸਟੈਂਡ ਵਿਚ ਕਈ ਫੈਸਲੇ ਕੀਤੇ ਹਨ।

ਫ਼ੈਸਲਾ ਲਿਆ ਗਿਆ ਕਿ 22 ਜਨਵਰੀ ਨੂੰ ਪੂਰੇ ਪੰਜਾਬ ਵਿੱਚ ਗੇਟ ਰੈਲੀਆਂ ਕੀਤੀਆ ਜਾਣਗੀਆਂ 26 ਜਨਵਰੀ ਤੇ ਮੁੱਖ ਮੰਤਰੀ ਪੰਜਾਬ ਦਾ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਭਾਰਤੀ ਸੰਵਿਧਾਨ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ। 1 ਫਰਵਰੀ ਨੂੰ ਪਨਬੱਸ ਦੇ ਮੁੱਖ ਦਫਤਰ ਅੱਗੇ ਧਰਨਾ ਅਤੇ ਰੋਸ ਪ੍ਰਦਸ਼ਨ ਕੀਤਾ ਜਾਵੇਗਾ, 7 ਫਰਵਰੀ ਨੂੰ ਗੇਟ ਰੈਲੀਆਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਫੇਰ ਵੀ ਮੰਗਾਂ ਨਾ ਮੰਨੀਆਂ ਤਾਂ ਉਸ ਉਪਰੰਤ 13,14,15 ਫਰਵਰੀ ਦੀ ਤਿੰਨ ਰੋਜ਼ਾ ਮੁਕੰਮਲ ਬੱਸਾਂ ਦਾ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ ਦੇ ਘਰ ਅੱਗੇ ਰੋਸ ਪ੍ਰਦਸ਼ਨ ਕੀਤੀ ਜਾਵੇਗੀ।

ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਪੋਲਸੀ ਨੂੰ ਵੇਖਦੇ ਹੋਏ ਆਗੂਆਂ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ। ਟਰਾਂਸਪੋਰਟ ਦੇ ਵਰਕਰਾਂ ਨੂੰ ਆ ਰਹੀਆਂ ਮੁਸਕਲਾਂ ਤੇ ਮੰਗਾਂ ਤੇ ਵਿਚਾਰ ਚਰਚਾ ਕੀਤੀ ਗਈ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਟ੍ਰੈਫਿਕ ਕਨੂੰਨ ਨੂੰ ਲੈ ਕੇ ਕੇਂਦਰ ਸਰਕਾਰ ਦੀ ਨਿਖੇਦੀ ਕੀਤੀ ਗਈ।ਜਿਥੇ ਸਰਕਾਰ ਟ੍ਰੈਫਿਕ ਨਿਯਮ ਬਣਾਉਂਦੀ ਹੈ ਉਥੇ ਪਬਲਿਕ ਨੂੰ ਸਹੀ ਸਹੁਲਤਾਂ ਵੀ ਦੇਵੇ।

ਭਾਰਤ ਦੇ ਵਿੱਚ ਮਾਰੂ ਕਨੂੰਨ ਲਾਗੂ ਕੀਤੇ ਜਾਂਦੇ ਹਨ ਪ੍ਰੰਤੂ ਜ਼ੋ ਮੁਲਾਜ਼ਮ 10 ਤੋ 15 ਹਜ਼ਾਰ ਦੀ ਨੋਕਰੀ ਕਰਦਾ ਹੈ ਉਹ ਕਿਥੇ 10 ਲੱਖ ਰੁਪਏ ਜੁਰਮਾਨਾ ਭਰ ਸਕਦਾ ਹੈ ਅਤੇ ਨਾਲ 7 ਸਾਲ ਦੀ ਸਜ਼ਾ ਜਾਂ ਜੇਕਰ ਜੁਰਮਾਨਾ ਲੈਣ ਤੇ ਵੀ ਸਜ਼ਾ ਹੋਣੀ ਹੈ ਉਸ ਦੇ ਪਰਿਵਾਰ ਦੀ ਦੇਖ ਭਾਲ ਕੌਣ ਕਰੇਗਾਂ।

ਦੂਸਰੇ ਪਾਸੇ ਬੱਸਾਂ ਵਿੱਚ 100+ ਸਵਾਰੀਆਂ ਕਾਰਨ ਐਕਸੀਡੈਂਟ ਅਤੇ ਕੰਡਕਟਰਾਂ ਦੀਆਂ ਨਜਾਇਜ਼ ਰਿਪੋਰਟਾਂ ਦਾ ਡਰ ਬਣਿਆ ਰਹਿੰਦਾ ਹੈ ਜਿਸ ਕਰਕੇ 23/01/2024 ਤੋਂ ਬੱਸਾਂ ਵਿੱਚ ਕੇਵਲ 50/52 ਸਵਾਰੀਆਂ ਹੀ ਬੈਠਾਈਆਂ ਜਾਣਗੀਆਂ। ਕੋਈ ਵੀ ਬੱਸ ਉਵਰ -ਲੋਡ ਨਹੀਂ ਕੀਤੀ ਜਾਵੇਗੀ।

ਯੂਨੀਅਨ ਨੇ ਨਜਾਇਜ਼ ਕੰਡੀਸ਼ਨਾਂ ਅਤੇ ਟਰੈਫਿਕ ਰੂਲਾਂ ਵਿੱਚ ਸੋਧ ਦਾ ਸਖ਼ਤ ਵਿਰੋਧ ਕੀਤਾ ।ਆਗੂਆਂ ਨੇ ਕਿਹਾ ਪੰਜਾਬ ਸਰਕਾਰ ਇਸ਼ਤਿਹਾਰ ਰਾਹੀਂ ਵੱਡੇ-ਵੱਡੇ ਦਾਅਵੇ ਕਰਦੀ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ ਪ੍ਰੰਤੁ ਹੁਣ ਤੱਕ ਕੋਈ ਵੀ ਮੁਲਾਜ਼ਮ ਪੰਜਾਬ ਦੇ ਵਿੱਚ ਪੱਕਾ ਨਹੀਂ ਕੀਤਾ ਗਿਆ ਟਰਾਂਸਪੋਰਟ ਵਿਭਾਗ ਦੇ ਵਿੱਚ ਲੰਮੇ ਸਮੇਂ ਤੋਂ ਕੰਟਰੈਕਟ ਤੇ ਕੰਮ ਕਰਦੇ ਕਿਸੇ ਵੀ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਗਿਆ ਅਤੇ ਠੇਕੇਦਾਰੀ ਸਿਸਟਮ ਤਹਿਤ ਆਊਟ ਸੋਰਸ ਰਾਹੀਂ ਹੋ ਰਹੀ 25 ਤੋ 30 ਕਰੋੜ ਰੁਪਏ ਦੀ ਲੁੱਟ ਨੂੰ ਸਰਕਾਰ ਰੋਕ ਕੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਚਾਹੀਦਾ ਹੈ।

ਇਸ ਤੋਂ ਇਲਾਵਾ ਨਵੇਂ ਅਤੇ ਘੱਟ ਤਨਖਾਹ ਵਾਲੇ ਮੁਲਾਜ਼ਮਾਂ ਦੀ ਤਨਖਾਹ ਵਿੱਚ ਇਕਸਾਰਤਾ ਕਰੇ ਸਰਕਾਰ ਮਾਰੂ ਕੰਡੀਸ਼ਨਾ ਨੂੰ ਰੱਦ ਕਰੇ ਕਿਸੇ ਵੀ ਮੁਲਾਜ਼ਮਾਂ ਨੂੰ ਨੋਕਰੀ ਤੋਂ ਕੱਢਿਆ ਨਾ ਜਾਵੇ ਤੇ ਕੱਢੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਇਹਨਾਂ ਸਾਰੀਆਂ ਮੰਗਾ ਤੇ ਵਿਚਾਰ ਕੀਤਾ ਗਿਆ।

ਸੈਕਟਰੀ ਜਗਦੀਪ ਸਿੰਘ ਅਤੇ ਜਗਰੂਪ ਸਿੰਘ, ਰਜਿੰਦਰ ਸਿੰਘ ਨੇ ਬੋਲਦਿਆਂ ਕਿਹਾ ਜੇਕਰ ਸਰਕਾਰ ਨੇ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲਾ ਨਾ ਕੀਤਾ ਤਾਂ ਟਰਾਂਸਪੋਰਟ ਵਿਭਾਗ ਦੇ ਕਰਮਚਾਰੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋਣਗੇ ਕਿਉਂਕਿ ਸਰਕਾਰ ਦਾ ਸਿਰਫ ਚਿਹਰਾ ਬਦਲਿਆ।

ਪ੍ਰੰਤੂ ਸਰਕਾਰ ਦੀਆਂ ਨੀਤੀਆਂ ਪਾਲਸੀਆਂ ਪਹਿਲਾਂ ਵਾਲੀਆਂ ਸਰਕਾਰਾਂ ਨਾਲ ਮਿਲਦੀਆ ਜੁਲਦੀਆਂ ਨੇ ਪਹਿਲੀਆ ਸਰਕਾਰਾਂ ਵਾਂਗੂ ਭਗਵੰਤ ਮਾਨ ਸਰਕਾਰ ਵੀ ਮੁਲਾਜ਼ਮਾਂ ਨੂੰ ਲਾਰੇ ਤੇ ਲਾਰਾ ਲਾ ਰਹੀ ਹੈ ਹੁਣ ਤੱਕ ਕਿਸੇ ਵੀ ਮੁਲਾਜ਼ਮ ਦਾ ਪੰਜਾਬ ਦੇ ਵਿੱਚ ਕੁਝ ਨਹੀਂ ਕੀਤਾ ਗਿਆ।

ਜਿਸ ਨੂੰ ਵੇਖਦੇ ਹੋਏ ਸਾਰੇ ਪੰਜਾਬ ਦੇ ਆਗੂ ਵੱਲੋਂ ਫ਼ੈਸਲਾ ਲਿਆ ਗਿਆ ਕਿ 22 ਜਨਵਰੀ ਨੂੰ ਪੂਰੇ ਪੰਜਾਬ ਵਿੱਚ ਗੇਟ ਰੈਲੀਆਂ ਕੀਤੀਆ ਜਾਣਗੀਆਂ 26 ਜਨਵਰੀ ਤੇ ਮੁੱਖ ਮੰਤਰੀ ਪੰਜਾਬ ਦਾ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਭਾਰਤੀ ਸੰਵਿਧਾਨ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ। 1 ਫਰਵਰੀ ਨੂੰ ਪਨਬੱਸ ਦੇ ਮੁੱਖ ਦਫਤਰ ਅੱਗੇ ਧਰਨਾ ਅਤੇ ਰੋਸ ਪ੍ਰਦਸ਼ਨ ਕੀਤਾ ਜਾਵੇਗਾ, 7 ਫਰਵਰੀ ਨੂੰ ਗੇਟ ਰੈਲੀਆਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ।

ਜੇਕਰ ਸਰਕਾਰ ਨੇ ਫੇਰ ਵੀ ਮੰਗਾਂ ਨਾ ਮੰਨੀਆਂ ਤਾਂ ਉਸ ਉਪਰੰਤ 13,14,15 ਫਰਵਰੀ ਦੀ ਤਿੰਨ ਰੋਜ਼ਾ ਮੁਕੰਮਲ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ,ਟਰਾਂਸਪੋਰਟ ਮੰਤਰੀ ਪੰਜਾਬ ਦੇ ਘਰ ਅੱਗੇ ਰੋਸ ਪ੍ਰਦਸ਼ਨ ਕੀਤੀ ਜਾਵੇਗੀ ਜਿਸ ਦੀ ਜ਼ਿਮੇਵਾਰੀ ਪੰਜਾਬ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ ਮੀਟਿੰਗ ਦੇ ਵਿੱਚ ਅਵਤਾਰ ਸਿੰਘ ਵਰਕਸ਼ਾਪ ਪ੍ਰਧਾਨ ਤੇ ਸੈਕਟਰੀ ਰਮਨ ਲਵਲੀ ਤੇ ਵਰਕਰ ਸ਼ਾਮਿਲ ਹੋਏ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments