Monday, April 22, 2024
No menu items!
HomeChandigarhBREAKING: ਭਗਵੰਤ ਮਾਨ ਮਾਨ ਸਰਕਾਰ ਨੇ ਬੁਲਾਇਆ ਪੰਜਾਬ ਵਿਧਾਨ ਸਭਾ ਦਾ ਬਜਟ...

BREAKING: ਭਗਵੰਤ ਮਾਨ ਮਾਨ ਸਰਕਾਰ ਨੇ ਬੁਲਾਇਆ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ, ਪੜ੍ਹੋ ਪੂਰੀ ਖ਼ਬਰ

 

ਪੰਜਾਬ ਵਿਧਾਨ ਸਭਾ ਦਾ ਬਜਟ ਹਰ ਵਰਗ ਨੂੰ ਖੁਸ਼ ਕਰ ਦੇਵੇਗਾ – ਚੀਮਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174 ਦੇ ਤਹਿਤ ਇਹ ਇਜਲਾਸ ਸੱਦਣ ਲਈ ਰਾਜਪਾਲ ਨੂੰ ਅਧਿਕਾਰਤ ਕੀਤਾ ਹੈ। ਪੰਜਾਬ ਸਰਕਾਰ 5 ਮਾਰਚ ਨੂੰ ਵਿੱਤੀ ਸਾਲ 2024-25 ਲਈ ਬਜਟ ਪੇਸ਼ ਕਰੇਗੀ।

ਬਜਟ ਇਜਲਾਸ ਦੇ ਪ੍ਰੋਗਰਾਮ ਅਨੁਸਾਰ ਇਹ ਸੈਸ਼ਨ ਇਕ ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਵਿੱਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ।

ਇਸੇ ਤਰ੍ਹਾਂ 5 ਮਾਰਚ ਨੂੰ ਸਾਲ 2024-25 ਦੇ ਬਜਟ ਅਨੁਮਾਨ ਪੇਸ਼ ਕੀਤੇ ਜਾਣਗੇ ਅਤੇ 15 ਮਾਰਚ ਨੂੰ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments