Saturday, April 20, 2024
No menu items!
HomeChandigarhBhagwant Mann ਸਰਕਾਰ ਚੋਣ ਕਮਿਸ਼ਨ ਤੋਂ ਪ੍ਰਵਾਨਗੀ ਲੈ ਕੇ ਮੁਲਾਜ਼ਮਾਂ ਦਾ DA...

Bhagwant Mann ਸਰਕਾਰ ਚੋਣ ਕਮਿਸ਼ਨ ਤੋਂ ਪ੍ਰਵਾਨਗੀ ਲੈ ਕੇ ਮੁਲਾਜ਼ਮਾਂ ਦਾ DA ਅਤੇ ਪੇਅ ਕਮਿਸ਼ਨ ਦਾ ਬਕਾਇਆ ਦੇਵੇ

 

Bhagwant Mann Govt ਨੇ ਜੇਕਰ ਡੀ ਏ ਤੇ ਪੇਅ ਕਮਿਸ਼ਨ ਦੇ ਬਕਾਏ ਨਾ ਦਿੱਤੇ ਤਾਂ ਲੋਕ ਸਭਾ ਚੋਣਾਂ ਵਿੱਚ ਖ਼ਮਿਆਜ਼ਾ ਭੁਗਤਣ ਲ‌ਈ ਤਿਆਰ ਰਹੇ- ਮਨਮਹੇਸ ਸ਼ਰਮਾ, ਮਹਾਜਨ

ਪੰਜਾਬ ਨੈੱਟਵਰਕ, ਪਠਾਨਕੋਟ

Bhagwant Mann Govt: Punjab ਸਟੇਟ ਸੇਵਾ ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਅਤੇ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਮਹੇਸ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।

ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਕਿਸ਼ਨ ਚੰਦਰ ਮਹਾਜਨ ਦੱਸਿਆ ਕਿ ਸਮੂਹ ਸੇਵਾ ਮੁਕਤ ਸਾਥੀਆਂ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਪੈਨਸ਼ਨਰਾਂ ਅਤੇ ਕਰਮਚਾਰੀਆਂ ਦਾ ਬਕਾਇਆ ਪਿਆ ਡੀਏ ਅਤੇ ਪੇਅ ਕਮਿਸ਼ਨ ਦੇ ਬਕਾਏ ਵੱਲ ਧਿਆਨ ਦੇ ਕੇ ਚੋਣ ਕਮਿਸ਼ਨ ਤੋਂ ਮਨਜ਼ੂਰੀ ਲੈ ਉਨ੍ਹਾਂ ਦੇ ਬਣਦੇ ਡੀ ਏ ਅਤੇ ਪੇਅ ਕਮਿਸ਼ਨ ਦੇ ਬਕਾਇਆ ਦਾ ਤੁਰਤ ਭੁਗਤਾਨ ਕਰਕੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਫ਼ੌਰੀ ਰਾਹਤ ਪ੍ਰਦਾਨ ਕੀਤੀ ਜਾਵੇ।

ਇੱਥੇ ਇਹ ਗੱਲ ਵਿਸ਼ੇਸ਼ ਤੌਰ ਤੇ ਦੱਸਣਯੋਗ ਹੈ ਕਿ ਜਦ ਵੀ ਕੇਂਦਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਡੀ ਏ ਜਾਰੀ ਕੀਤਾ ਸੀ ਤੇ ਉਸ ਤੋਂ ਫ਼ੌਰੀ ਬਾਅਦ ਕਈ ਸੂਬਿਆਂ ਦੀਆਂ ਸਰਕਾਰਾਂ ਨੇ ਵੀ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ ਏ ਭੁਗਤਾਨ ਕਰ ਦਿੱਤਾ ਸੀ। ਪਰ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਡੀਏ ਤੋਂ ਵਾਂਝੇ ਹੀ ਰੱਖਿਆ ਹੈ।

ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕੀਤਾ ਕਿ ਹਰ ਸਮੇਂ ਆਖਦੇ ਹੋ ਕਿ ਪੰਜਾਬ ਸਰਕਾਰ ਦਾ ਖ਼ਜ਼ਾਨਾ ਭਰਿਆ ਪਿਆ ਹੈ ਫਿਰ ਪੈਨਸ਼ਨਰਾਂ ਅਤੇ ਆਪਣੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਹੱਕਾਂ ਤੋਂ ਕਿਉਂ ਵਾਂਝਾ ਰੱਖਿਆ ਜਾ ਰਿਹਾ ਹੈ? ਆਗੂਆਂ ਨੇ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਪੰਜਾਬ ਸਰਕਾਰ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਇਸ ਦਾ ਖ਼ਮਿਆਜ਼ਾ ਭੁਗਤਣ ਲ‌ਈ ਤਿਆਰ ਰਹੇ।

ਇਸ ਮੌਕੇ ਤੇ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਵਿਪਨ ਵਰਮਾ, ਕਮਲ ਕਿਸ਼ੋਰ, ਰਵਿੰਦਰ ਸ਼ਰਮਾ, ਬਲਵਿੰਦਰ ਸ਼ਰਮਾ ਮਲਕਪੁਰ, ਪਵਨ ਕੁਮਾਰ ਸ਼ਰਮਾ ਦੀਨਾ ਨਗਰ, ਤਰਸੇਮ ਰਾਜ, ਜੋਗਿੰਦਰ ਸਿੰਘ, ਪ੍ਰਬੋਧ ਕੁਮਾਰ, ਅਮਰਜੀਤ, ਕਮਲ ਕਿਸੋਰ ਭੰਗੂੜੀ ਆਦਿ ਸਾਥੀ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments