Saturday, April 20, 2024
No menu items!
HomePunjabਭਗਵੰਤ ਮਾਨ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਝਟਕਾ, ਵਿੱਤ ਵਿਭਾਗ...

ਭਗਵੰਤ ਮਾਨ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਝਟਕਾ, ਵਿੱਤ ਵਿਭਾਗ ਵਲੋਂ ਟੈਕਸ ਬਾਰੇ ਨਵੇਂ ਹੁਕਮ ਜਾਰੀ

 

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਝਟਕਾ: ਹੁਕਮਾਂ ਅਨੁਸਾਰ ਟੈਕਸ ਦੀ ਸ਼੍ਰੇਣੀ ’ਚ ਆਉਣ ਵਾਲੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਹੁਣ 200 ਰੁਪਏ ਪ੍ਰਤੀ ਮਹੀਨਾ ਸਰਕਾਰ ਨੂੰ ਦੇਣਾ ਹੋਵੇਗਾ

ਚੰਡੀਗੜ੍ਹ-

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਝਟਕਾ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਭਗਵੰਤ ਮਾਨ ਸਰਕਾਰ ਦੇ ਵਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਿਕ, ਵਿੱਤ ਵਿਭਾਗ ਪੰਜਾਬ ਦੇ ਵਲੋਂ ਡਿਵੈਲਪਮੈਂਟ ਆਫ਼ ਸਟੇਟ ਟੈਕਸ 2018 ’ਚ 19 ਅਪ੍ਰੈਲ, 2018 ਨੂੰ ਹੋਈ ਸੋਧ ਸਬੰਧੀ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।

ਪੰਜਾਬੀ ਜਾਗਰਣ ਦੀ ਖ਼ਬਰ ਦੇ ਮੁਤਾਬਿਕ, ਹੁਕਮਾਂ ਅਨੁਸਾਰ ਟੈਕਸ ਦੀ ਸ਼੍ਰੇਣੀ ’ਚ ਆਉਣ ਵਾਲੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਹੁਣ 200 ਰੁਪਏ ਪ੍ਰਤੀ ਮਹੀਨਾ ਸਰਕਾਰ ਨੂੰ ਦੇਣਾ ਹੋਵੇਗਾ। ਇਹ ਹੁਕਮ ਸਾਰੇ ਵਿਭਾਗਾਂ ਦੇ ਸਕੱਤਰਾਂ ਤੇ ਹੋਰ ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਹਨ ਜਿਨ੍ਹਾ ਦਾ ਆਧਾਰ ਉਕਤ ਐਕਟ ਦੀ ਧਾਰਾ 4(3) ’ਚ ਦਰਸਾਏ ਨੇਮ ਦੱਸੇ ਗਏ ਹਨ।

ਹੁਕਮਾਂ ਅਨੁਸਾਰ, ਕਿਹਾ ਗਿਆ ਹੈ ਕਿ ਟੈਕਸ ਅਨੁਸੂਚੀ ‘ਚ ਦਰਸਾਏ ਗਏ ਵਰਗਾਂ ਦੇ ਵਿਅਕਤੀਆਂ ‘ਤੇ ਤਾਂ ਹੀ ਲਗਾਇਆ ਜਾਵੇਗਾ। ਜੇਕਰ ਉਹ ਆਮਦਨ ਕਰ ਦਾਤਾ ਹਨ, ਭਾਵ ਟੈਕਸ, ਕਿਸੇ ਵਿਸ਼ੇਸ਼ ਵਿੱਤੀ ਸਾਲ ਲਈ, ਇਸ ਐਕਟ ਦੇ ਅਧੀਨ ਸਿਰਫ ਉਹਨਾਂ ਵਿਅਕਤੀਆਂ ਦੁਆਰਾ ਭੁਗਤਾਨਯੋਗ ਹੋਵੇਗਾ।

ਪੰਜਾਬ ਰਾਜ ਵਿਕਾਸ ਟੈਕਸ ਐਕਟ, 2018 ਦੇ ਸਬੰਧ ਵਿੱਚ https://psdt.punjab.gov.in ਹੈ। ਇਸ ਵੈੱਬਸਾਈਟ ਵਿੱਚ, ਸੰਬੰਧਿਤ ਐਕਟ, ਨਿਯਮਾਂ ਦੇ ਨਾਲ-ਨਾਲ, ਉਹਨਾਂ ਦੀਆਂ ਸੋਧਾਂ, ਸਪੱਸ਼ਟੀਕਰਨ ਅਤੇ ਅਕਸਰ ਪੁੱਛੇ ਜਾਣ ਵਾਲੇ ਸਵਾਲ ਉਪਲਬਧ ਕਰਵਾਏ ਜਾਂਦੇ ਹਨ। ਕਿਸੇ ਵੀ ਮੁਸ਼ਕਿਲ ਦੀ ਸਥਿਤੀ ਵਿੱਚ ਇਸ ਵੈੱਬਸਾਈਟ ‘ਤੇ ਉਪਲਬਧ ਜਾਣਕਾਰੀ ਦਾ ਹਵਾਲਾ ਦਿੱਤਾ ਜਾ ਸਕਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments