ਸ਼ੁੱਕਰਵਾਰ, ਜੂਨ 14, 2024
No menu items!
HomePunjabBhagwant Mann ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਧੂਆਂਧਾਰ ਇਸ਼ਤਿਹਾਰਬਾਜ਼ੀ!...

Bhagwant Mann ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਧੂਆਂਧਾਰ ਇਸ਼ਤਿਹਾਰਬਾਜ਼ੀ! DMF ਵੱਲੋਂ ਕੈਬਨਿਟ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ

 

Bhagwant mann Govt’s smoky advertisement of fixing raw employees, DMF announces march to Cabinet Minister’s residence

ਡੀ.ਐਮ.ਐਫ.ਵੱਲੋਂ 21 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਰੈਲੀ, ਮੁਲਾਜ਼ਮ ਮੰਗਾਂ ਸਬੰਧੀ ਬਿਜਲੀ ਮੰਤਰੀ ਦੇ ਘਰ ਵੱਲ ਕੀਤਾ ਜਾਵੇਗਾ ਮਾਰਚ

ਪੰਜਾਬ ਨੈੱਟਵਰਕ, ਅੰਮ੍ਰਿਤਸਰ

Bhagwant Mann: ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਕੰਪਨੀ ਬਾਗ ਵਿਖੇ ਸਾਥੀ ਅਸ਼ਵਨੀ ਅਵਸਥੀ ਦੀ ਪ੍ਰਧਾਨਗੀ ਹੇਠ ਕੀਤੀ ਗਈ, ਮੀਟਿੰਗ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ 21 ਜਨਵਰੀ ਨੂੰ ਨਿਊ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਕਰਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਘਰ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਡੀ.ਐਮ.ਐਫ. ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਕੱਚੇ-ਪੱਕੇ ਮੁਲਾਜ਼ਮਾਂ ਅਤੇ ਵਰਕਰਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ। ਉਹਨਾ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ ਅਤੇ ਆਂਗਣਵਾੜੀ ਵਰਕਰਾਂ ਪਿਛਲੇ ਲੰਬੇ ਸਮੇਂ ਤੋਂ ਅਪਮਾਨਜਨਕ ਭੱਤਿਆਂ ‘ਤੇ ਕੰਮ ਕਰਦੀਆਂ ਆ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਣ-ਭੱਤਾ ਫੌਰੀ ਦੁਗਣਾ ਕਰਨ ਦੀ ਗਰੰਟੀ ਦੇਣ ਦੇ ਬਾਵਜ਼ੂਦ ਵੀ ਇਹਨਾ ਦੇ ਕਥਿਤ ਭੱਤੇ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।

ਇਸੇ ਤਰ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਧੂਆਂਧਾਰ ਇਸ਼ਤਿਹਾਰਬਾਜ਼ੀ ਕੀਤੀ ਗਈ ਸੀ ਪ੍ਰੰਤੂ ਅਜੇ ਤੱਕ ਇੱਕ ਵੀ ਕੱਚਾ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ ਅਤੇ ਜਨਵਰੀ 2004 ਤੋਂ ਬਾਅਦ ਭਰਤੀ ਕੀਤੇ ਗਏ 2 ਲੱਖ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਕਥਿਤ ਵਾਅਦੇ ਨੂੰ ਠੰਡੇ ਬਸਤੇ ਵਿੱਚ ਪਾ ਦਿੱਤਾ ਗਿਆ ਹੈ , ਜਿਸ ਕਾਰਨ ਡੀ.ਐਮ.ਐਫ. ਵੱਲੋਂ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਰੈਲੀਆਂ ਕਰਕੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਵੱਲ ਮਾਰਚ ਕੀਤੇ ਜਾ ਰਹੇ ਹਨ।

ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਆਸ਼ਾ ਵਰਕਰਾਂ ਮਿੱਡ-ਡੇ-ਮੀਲ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੀ ਮੁਢਲੀ ਸਲੈਬ ਅਨੁਸਾਰ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ ਅਤੇ ਆਸ਼ਾ ਫੈਸਿਲੀਟੇਟਰਾਂ ਤੇ ਆਂਗਨਵਾੜੀ ਵਰਕਰਾਂ ਲਈ ਇਸ ਤੋਂ ਅਗਲੀ ਸਲੈਬ ਫਿਕਸ ਕੀਤੀ ਜਾਵੇ।

ਵੱਖ ਵੱਖ ਵਿਭਾਗਾਂ ਅੰਦਰ ਕੰਮ ਕਰਦੇ ਹਰ ਤਰ੍ਹਾਂ ਦੇ ਕੱਚੇ, ਠੇਕਾ, ਆਊਟ ਸੋਰਸ ਅਤੇ ਇਨਲਿਸਟਮੈਂਟ ਸਕੀਮਾਂ ਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ ਅਤੇ ਤਨਖਾਹ ਵਾਧੇ ਵਾਲੇ 8736 ਕੱਚੇ ਪ੍ਰਾਇਮਰੀ ਅਧਿਆਪਕਾਂ ਨੂੰ ਨਿਯਮਾਂ ਅਨੁਸਾਰ ਪੱਕਾ ਕੀਤਾ ਜਾਵੇ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ 1972 ਦੇ ਨਿਯਮਾਂ ਮੁਤਾਬਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।

ਪਰਖ ਸਮੇਂ ਦੌਰਾਨ ਮੁੱਢਲੀ ਤਨਖਾਹ ਦੇਣ ਸੰਬੰਧੀ 15-01-2015 ਅਤੇ 09-07-2016 ਦੇ ਨੋਟੀਫਿਕੇਸ਼ਨਾਂ ਨੂੰ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਕੇਂਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕੀਤੇ ਜਾਣ, ਪੇਂਡੂ ਅਤੇ ਬਾਰਡਰ ਏਰੀਏ ਸਮੇਤ ਬੰਦ ਕੀਤੇ ਸਮੂਹ ਭੱਤੇ ਅਤੇ ਏ.ਸੀ.ਪੀ. ਸਕੀਮ ਬਹਾਲ ਕੀਤੀ ਜਾਵੇ।

ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਦੋ ਕਿਸ਼ਤਾਂ (8%) ਅਤੇ ਪਿਛਲੇ ਸਾਰੇ ਬਕਾਏ ਫੌਰੀ ਅਦਾ ਕੀਤੇ ਜਾਣ, ਛੇਵੇਂ ਤਨਖਾਹ ਕਮਿਸ਼ਨ ਦੇ 01-01-2016 ਤੋਂ 30-06-2021 ਤੱਕ ਦੇ ਸਮੁੱਚੇ ਬਕਾਏ ਯੱਕ-ਮੁਸ਼ਤ ਅਦਾ ਕੀਤੇ ਜਾਣ, ਕਾਂਗਰਸ ਸਰਕਾਰ ਦੁਆਰਾ ਥੋਪਿਆ ਗਿਆ 200 ਰੁਪਏ ਜਜ਼ੀਆ ਟੈਕਸ ਬੰਦ ਕੀਤਾ ਜਾਵੇ।

ਵੱਖ-ਵੱਖ ਵਿਭਾਗਾਂ ਵਿੱਚ ਅਕਾਰ ਘਟਾਈ ਤਹਿਤ ਖਤਮ ਕੀਤੀਆਂ ਗਈਆਂ ਹਜ਼ਾਰਾਂ ਅਸਾਮੀਆਂ ਨੂੰ ਮੁੜ ਸੁਰਜੀਤ ਕੀਤਾ ਜਾਵੇ ਅਤੇ ਸਮੂਹ ਵਿਭਾਗਾਂ ਅੰਦਰ ਦਰਜਾ-4 ਮੁਲਾਜ਼ਮਾਂ ਦੀ ਬੰਦ ਕੀਤੀ ਗਈ ਭਰਤੀ ਮੁੜ ਸ਼ੁਰੂ ਕੀਤੀ ਜਾਵੇ।

ਇਸ ਮੌਕੇ ਮਮਤਾ ਸ਼ਰਮਾ, ਪਰਮਜੀਤ ਕੌਰ ਮਾਨ, ਸਰਬਜੀਤ ਕੌਰ ਛੱਜਲਵੱਡੀ, ਗੁਰਬਿੰਦਰ ਸਿੰਘ ਖਹਿਰਾ, ਅਜੀਤਪਾਲ ਸਿੰਘ ਖੱਬੇ ਰਾਜਪੂਤਾਂ, ਹਰਜਿੰਦਰ ਕੌਰ ਗਹਿਰੀ, ਰਛਪਾਲ ਸਿੰਘ ਜੋਧਾਨਗਰੀ, ਹਰਿੰਦਰ ਐਮਾਂ, ਸੁਖਦੇਵ ਸਿੰਘ ਉਮਰਾਨੰਗਲ, ਜੋਰਾਵਰ ਸਿੰਘ ਭੋਏਵਾਲ ਅਤੇ ਰਾਜੇਸ਼ ਪ੍ਰਾਸ਼ਰ ਆਦਿ ਵੀ ਹਾਜਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES

Most Popular

Recent Comments