Saturday, March 2, 2024
No menu items!
HomeChandigarhBig Accident: ਸੰਘਣੀ ਧੁੰਦ ਕਾਰਨ ਪੰਜਾਬ ਪੁਲਿਸ ਦੀ ਗੱਡੀ ਨਾਲ ਵਾਪਰਿਆ ਵੱਡਾ...

Big Accident: ਸੰਘਣੀ ਧੁੰਦ ਕਾਰਨ ਪੰਜਾਬ ਪੁਲਿਸ ਦੀ ਗੱਡੀ ਨਾਲ ਵਾਪਰਿਆ ਵੱਡਾ ਹਾਦਸਾ! 11 ਮੁਲਾਜ਼ਮ ਗੰਭੀਰ ਜ਼ਖਮੀ

 

Big Accident: ਬੱਸ ਵਿੱਚ 21 ਪੁਲਿਸ ਮੁਲਾਜ਼ਮ ਸਵਾਰ ਸਨ

ਪੰਜਾਬ ਨੈੱਟਵਰਕ, ਸ਼੍ਰੀ ਮੁਕਤਸਰ ਸਾਹਿਬ-

Big Accident: ਸ਼੍ਰੀ ਮੁਕਤਸਰ ਸਾਹਿਬ ‘ਚ ਸ਼ਨੀਵਾਰ ਸਵੇਰੇ 9 ਵਜੇ ਦੇ ਕਰੀਬ ਕੋਟਕਪੂਰਾ ਰੋਡ ‘ਤੇ ਪਿੰਡ ਚੜੇਵਾਨ ‘ਚ ਸੰਘਣੀ ਧੁੰਦ ਕਾਰਨ ਪੁਲਸ ਮੁਲਾਜ਼ਮਾਂ ਦੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ 11 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ।

ਜ਼ਖ਼ਮੀ ਤਿੰਨ ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀਆਂ ਦਾ ਸਿਵਲ ਹਸਪਤਾਲ ਮੁਕਤਸਰ ਵਿਖੇ ਇਲਾਜ ਚੱਲ ਰਿਹਾ ਹੈ। ਬੱਸ ਵਿੱਚ 21 ਪੁਲੀਸ ਮੁਲਾਜ਼ਮ ਸਵਾਰ ਸਨ। ਬਾਕੀ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਪੁਲੀਸ ਮੁਲਾਜ਼ਮ ਬੱਸ ਰਾਹੀਂ ਡਿਊਟੀ ਲਈ ਜਲੰਧਰ ਜਾ ਰਹੇ ਸਨ। ਹਾਦਸੇ ਦੀ ਸੂਚਨਾ ਮਿਲਣ ’ਤੇ ਐਸਐਸਪੀ ਭਗੀਰਥ ਸਿੰਘ ਮੀਨਾ ਹੋਰ ਪੁਲੀਸ ਅਧਿਕਾਰੀਆਂ ਨਾਲ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ।

ਜਾਣਕਾਰੀ ਇਹ ਵੀ ਹੈ ਕਿ, ਹਾਦਸੇ ਵਿੱਚ ਪੁਲੀਸ ਦੀ ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਦੱਸ ਦੇਈਏ ਕਿ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਸਿਰਫ 15 ਮੀਟਰ ਦੇ ਕਰੀਬ ਸੀ। ਜਿਸ ਕਾਰਨ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments