Saturday, April 13, 2024
No menu items!
HomePunjabBig action of Punjab Vigilance, ਪਟਵਾਰੀ 2000 ਰੁਪਏ ਰਿਸ਼ਵਤ ਲੈਂਦਾ ਕਾਬੂ

Big action of Punjab Vigilance, ਪਟਵਾਰੀ 2000 ਰੁਪਏ ਰਿਸ਼ਵਤ ਲੈਂਦਾ ਕਾਬੂ

 

Big action of Punjab Vigilance: ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪਟਵਾਰੀ ਖਿਲਾਫ਼ ਮਾਮਲਾ ਦਰਜ 

ਪੰਜਾਬ ਨੈੱਟਵਰਕ, ਚੰਡੀਗੜ੍ਹ

Big action of Punjab Vigilance: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਪਿੰਡ ਕੋਟ ਜਿਲਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਯਸ਼ਪਾਲ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਜੋ ਕਿ ਪਿੰਡ ਮੱਲਪੁਰ ਜਿਲਾ ਪਠਾਨਕੋਟ ਦਾ ਰਹਿਣ ਵਾਲਾ ਹੈ, ਨੂੰ ਸੰਜੀਵ ਸ਼ਰਮਾ ਵਾਸੀ ਪਿੰਡ ਤਿਹੜੀ ਟਿਕਾ ਬਾਸਾ, ਤਹਿਸੀਲ ਧਾਰ ਕਲਾਂ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਾਲ ਰਿਕਾਰਡ ਵਿੱਚ ਉਸ ਦੇ ਨਾਮ ਉਪਰ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਬਦਲੇ 3,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਸ ਸਬੰਧੀ 400 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 2,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments