Saturday, April 13, 2024
No menu items!
HomeChandigarhBig action of Punjab Vigilance: ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! ਕਰੱਪਸ਼ਨ ਮਾਮਲੇ...

Big action of Punjab Vigilance: ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! ਕਰੱਪਸ਼ਨ ਮਾਮਲੇ ਚ 5 ਅਧਿਕਾਰੀਆਂ ਸਮੇਤ 10 ਲੋਕ ਗ੍ਰਿਫਤਾਰ

 

Big action of Punjab Vigilance: ਲੁਧਿਆਣਾ, ਪਠਾਨਕੋਟ, ਅੰਮ੍ਰਿਤਸਰ ਅਤੇ ਬਠਿੰਡਾ ਵਿਖੇ ਦਰਜ ਕੀਤੇ ਗਏ ਵੱਖ ਵੱਖ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ 5 ਅਧਿਕਾਰੀਆਂ ਸਮੇਤ 10 ਲੋਕਾਂ ਨੂੰ ਗ੍ਰਿਫਤਾਰ

ਪੰਜਾਬ ਨੈੱਟਵਰਕ, ਚੰਡੀਗੜ੍ਹ- 

Big action of Punjab Vigilance: ਪੰਜਾਬ ਵਿਜੀਲੈਂਸ ਦੇ ਵਲੋਂ ਲੁਧਿਆਣਾ, ਪਠਾਨਕੋਟ, ਅੰਮ੍ਰਿਤਸਰ ਅਤੇ ਬਠਿੰਡਾ ਵਿਖੇ ਦਰਜ ਕੀਤੇ ਗਏ ਵੱਖ ਵੱਖ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ 5 ਅਧਿਕਾਰੀਆਂ ਸਮੇਤ 10 ਲੋਕਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।

ਪਹਿਲੇ ਮਾਮਲੇ ਵਿਚ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ ( ਗਲਾਡਾ ) ਵਿੱਚ ਫੀਲਡ ਅਫਸਰ ਵਜੋਂ ਤੈਨਾਤ ਜੋਰਾ ਸਿੰਘ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਨੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤਾਂ ਲੁਧਿਆਣਾ ਵਿੱਚ ਵਕੀਲ ਵਜੋਂ ਵਕਾਲਤ ਕਰਦੇ ਅਮਿਤ ਰਾਏ, ਵਾਸੀ ਈਸ਼ਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੱਸਿਆ ਕਿ ਉਕਤ ਕਰਮਚਾਰੀ ਵੱਲੋਂ ਸ਼ਿਵ ਵਿਹਾਰ, ਪਿੰਡ ਜਸਪਾਲ ਬਾਂਗਰ, ਲੁਧਿਆਣਾ ਵਿਖੇ ਉਸ ਦੇ ਨਿਰਮਾਣ ਅਧੀਨ ਦੋ ਮਕਾਨ ਦਾ ਲੈਂਟਰ ਪਾਉਣ ਬਦਲੇ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਕਰਮਚਾਰੀ ਨੇ ਧਮਕੀ ਦਿੱਤੀ ਕਿ ਜੇਕਰ ਰਿਸ਼ਵਤ ਦੀ ਰਕਮ ਨਾ ਦਿੱਤੀ ਗਈ ਤਾਂ ਉਹ ਲੈਂਟਰ ਪਾਉਣ ਨਹੀਂ ਦੇਵੇਗਾ ਅਤੇ ਇਹ ਵੀ ਕਿਹਾ ਹੈ ਕਿ ਰਿਸ਼ਵਤ ਦੀ ਰਿਹ ਰਕਮ ਗਲਾਡਾ ਦੇ ਹੋਰ ਅਧਿਕਾਰੀਆਂ ਨਾਲ ਵੀ ਵੰਡੀ ਜਾਵੇਗੀ।

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਗਲਾਡਾ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਦੂਜੇ ਮਾਮਲੇ ਵਿਚ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਵੱਲੋਂ ਗੁਰਵੀਰ ਕੌਰ ਗੁਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਵਿੱਚ ਸਾਲ 2023 ਦੌਰਾਨ ਸਟੋਰ ਕੀਤੀ ਕਣਕ ਖੁਰਦ-ਬੁਰਦ ਕਰਨ ਅਤੇ ਬੋਰੀਆਂ ਉੱਪਰ ਪਾਣੀ ਪਾਕੇ ਕਣਕ ਦਾ ਵਜਨ ਵਧਾਉਣ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਊਰੋ ਵੱਲੋ ਗਲੋਬਸ ਵੇਅਰ ਹਾਊਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਮੈਨੇਜਰ ਜਸਪਾਲ ਕੁਮਾਰ, ਸੁਖਜਿੰਦਰ ਸਿੰਘ ਗੋਦਾਮ ਕਲਰਕ ਤੇ ਬਲਜਿੰਦਰ ਸਿੰਘ ਗੋਦਾਮ ਇੰਚਾਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸਤੋਂ ਇਲਾਵਾ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸਨੂੰ ਮੁਕੱਦਮੇ ਦੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।

ਇਸ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਰਾਹੀਂ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਵਿਜੀਲੈਂਸ ਬਿਉਰੋ ਯੂਨਿਟ ਬਠਿੰਡਾ ਦੀ ਟੀਮ ਵੱਲੋਂ ਪਨਗੇ੍ਰਨ ਅਤੇ ਐੱਫਸੀਆਈ ਰਾਮਪੁਰਾ ਫੂਲ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਕਸਟੋਡੀਅਨ ਕੰਪਨੀ ਗਲੋਬਸ ਵੇਅਰ ਹਾਉਸਿੰਗ ਪ੍ਰਾਈਵੇਟ ਲਿਮਟਿਡ ਦਿੱਲੀ ਦੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਗੁਰਵੀਰ ਕੌਰ ਗੋਦਾਮ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੇ ਅਧਾਰ ਉਕਤ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਏ, 13 (2), 15 ਅਤੇ 409, ਆਈਪੀਸੀ ਦੀ ਧਾਰਾ 120-ਬੀ ਤਹਿਤ ਮੁਕੱਦਮਾ ਨੰਬਰ 05 ਮਿਤੀ 07.03.2024 ਨੂੰ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਐੱਫਸੀਆਈ ਵੱਲੋਂ ਗਲੋਬਸ ਵੇਅਰ ਹਾਊਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਦਿੱਲੀ ਰਾਹੀਂ ਜਿਲ੍ਹਾ ਬਠਿੰਡਾ ਵਿੱਚ ਪਨਗ੍ਰੇਨ ਰਾਹੀਂ ਕਣਕ ਸਟੋਰ ਕਰਨ ਲਈ ਕਰੀਬ 18 ਗੁਦਾਮ ਕਿਰਾਏ ‘ਤੇ ਲਏ ਹੋਏ ਹਨ। ਇਨ੍ਹਾਂ ਵਿੱਚੋਂ ਉਕਤ ਗੁਰਵੀਰ ਕੌਰ ਗੋਦਾਮ ਪਿੰਡ ਗਿੱਲ ਕਲਾਂ ਵਿੱਚ ਮਈ 2023 ਦੌਰਾਨ ਕਣਕ ਦੀਆਂ 2,33,374 ਬੋਰੀਆਂ ਵਜ਼ਨ 116429.99880 ਕੁਇੰਟਲ ਸਟੋਰ ਕੀਤੀ ਸੀ ਜਿਸ ਵਿੱਚੋਂ ਐੱਫਸੀਆਈ ਵੱਲੋਂ ਵੱਖ-ਵੱਖ ਰਾਜਾਂ ਵਿੱਚ ਕਣਕ ਭੇਜਣ ਉਪਰੰਤ 1,57,151 ਬੋਰੀਆ ਕਣਕ (ਵਜ਼ਨ 78348.38780 ਕੁਇੰਟਲ) ਬਕਾਇਆ ਬਚਦੀ ਸੀ।

ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਗਲੋਬਸ ਕੰਪਨੀ ਨੇ ਪਹਿਲਾਂ ਹੀ ਕਰੀਬ 165 ਕੁਇੰਟਲ ਕਣਕ ਉਕਤ ਸਟੋਰ ਵਿੱਚੋ ਕੱਢ ਕੇ ਖੁਰਦ-ਬੁਰਦ ਕਰ ਦਿੱਤੀ ਸੀ, ਜਿਸ ਦੀ ਅੰਦਾਜਨ ਕੀਮਤ 4,50,000 ਰੁਪਏ ਬਣਦੀ ਹੈ। ਮੁਲਜ਼ਮਾਂ ਨੇ ਉਸਨੂੰ ਪੂਰਾ ਕਰਨ ਲਈ ਅਤੇ ਹੋਰ ਕਣਕ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਮਿਲੀਭੁਗਤ ਕਰਕੇ ਕਣਕ ਉੱਤੇ ਪਾਣੀ ਪਾਕੇ ਉਸਦਾ ਵਜ਼ਨ ਕਰੀਬ 875 ਗ੍ਰਾਮ ਪ੍ਰਤੀ ਕੁਇੰਟਲ ਵਧਾ ਦਿੱਤਾ।

ਇਸ ਤਰ੍ਹਾਂ ਇਨ੍ਹਾਂ ਮੁਲਜ਼ਮਾਂ ਨੇ ਕਰੀਬ 685 ਕੁਇੰਟਲ ਕਣਕ ਦਾ ਵਜਨ ਵਧਾਕੇ ਉਸਨੂੰ ਵੀ ਖੁਰਦ-ਬੁਰਦ ਕਰਨਾ ਸੀ ਜਿਸ ਨਾਲ ਸਰਕਾਰ ਦਾ ਕਰੀਬ 19 ਲੱਖ ਰੁਪਏ ਦਾ ਨੁਕਸਾਨ ਹੋਣਾ ਤੈਅ ਸੀ ਅਤੇ ਅਜਿਹਾ ਕਰਕੇ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਕੀਤਾ ਜਾਣਾ ਸੀ। ਇਸ ਚੈਕਿੰਗ ਦੌਰਾਨ ਕਣਕ ਦੀਆਂ ਬੋਰੀਆਂ ਉੱਪਰ ਪਾਣੀ ਪਾਉਣ ਦੀ ਵੀਡੀਓ ਫੁਟੇਜ ਵੀ ਪ੍ਰਾਪਤ ਹੋਈ ਜਿਸ ਕਰਕੇ ਇਨ੍ਹਾਂ ਮੁਲਜ਼ਮਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਤੀਜੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਕਲਰਕ ਨੇ ਉਸਦੇ 3,13,486 ਰੁਪਏ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਨ ਬਦਲੇ 35,000 ਰੁਪਏ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਕਲਰਕ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵੱਲੋਂ ਜਾਰੀ ਇੱਕ ਮਨਜ਼ੂਰੀ ਪੱਤਰ ਨੂੰ ਜਾਅਲੀ ਤੌਰ ’ਤੇ ਤਿਆਰ ਕਰਕੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲਈ ਸੀ।

ਇਹ ਵੀ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਕਾਰਜਕਾਲ ਦੌਰਾਨ 16 ਅਜਿਹੇ ਜਾਅਲੀ ਮਨਜ਼ੂਰੀ ਪੱਤਰ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

ਚੌਥੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਲਈ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਪੰਚਾਇਤ ਮੈਂਬਰਾਂ ਖਿਲਾਫ ਇਹ ਕੇਸ ਪਿੰਡ ਬੇਨਕਾ ਦੇ ਵਸਨੀਕ ਸ਼ੁਬੇਗ ਸਿੰਘ ਵੱਲੋਂ ਬਿਊਰੋ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਕਤ ਦੋਸ਼ੀਆਂ ਨੇ ਪਿੰਡ ਬੇਨਕਾ ਦੇ ਪੰਚਾਇਤ ਮੈਂਬਰਾਂ ਵਜੋਂ ਆਪਣੇ ਕਾਰਜ ਕਾਲ ਦੌਰਾਨ ਸਰਕਾਰੀ ਫੰਡਾਂ ਚੋਂ 1,66,95,153 ਰੁਪਏ ਦਾ ਗਬਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੰਜਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments