ਐਤਵਾਰ, ਦਸੰਬਰ 8, 2024
No menu items!
HomeChandigarhਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! ਪੁਲਿਸ ਸਬ ਇੰਸਪੈਕਟਰ ਸਮੇਤ 3 ਜਣੇ 40...

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! ਪੁਲਿਸ ਸਬ ਇੰਸਪੈਕਟਰ ਸਮੇਤ 3 ਜਣੇ 40 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫਤਾਰ

Published On

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਭਰਾ ਮਦਨ ਲਾਲ, ਏ.ਐਸ.ਆਈ. ਵਿਰੁੱਧ ਫਿਰੋਜ਼ਪੁਰ ਥਾਣਾ ਸ਼ਹਿਰੀ ਵਿਖੇ ਜੁਲਾਈ 2023 ਵਿੱਚ ਪੁਲਿਸ ਕੇਸ ਦਰਜ ਹੋਇਆ ਸੀ ਅਤੇ ਉਕਤ ਏ.ਐਸ.ਆਈ. ਗੁਰਮੇਲ ਸਿੰਘ ਇਸ ਮੁਕੱਦਮੇ ਵਿੱਚ ਤਫਤੀਸ਼ੀ ਅਫਸਰ (ਆਈ.ਓ.) ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਦੇ ਭਰਾ ਖ਼ਿਲਾਫ਼ ਇਹ ਕੇਸ ਦਰਜ ਹੋਣ ਸਮੇਂ ਵੀ 10 ਹਜ਼ਾਰ ਰੁਪਏ ਲਏ ਸਨ। ਇਸ ਮੁਕੱਦਮੇ ਦੌਰਾਨ ਸ਼ਿਕਾਇਤਕਰਤਾ ਦੇ ਭਰਾ ਦੀ ਇੱਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਉਕਤ ਆਈ.ਓ. ਗੁਰਮੇਲ ਸਿੰਘ ਨੇ ਉਸਦੇ ਭਰਾ ਦੀ ਮੌਤ ਬਾਰੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨੀ ਸੀ ਤਾਂ ਜੋ ਪਰਿਵਾਰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲੈਣ ਲਈ ਅਰਜ਼ੀ ਦੇ ਸਕੇ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵੱਲੋਂ ਇਸ ਕੰਮ ਬਦਲੇ ਵੀ 10,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐਸਆਈ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 


 

ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਵਸੀਕਾ ਨਵੀਸ (ਡੀਡ ਰਾਈਟਰ) ਸੁਭਾਸ਼ ਚੰਦਰ ਅਤੇ ਉਸਦੇ ਭਰਾ ਰਮੇਸ਼ ਚੰਦਰ ਅਸਟਾਮ ਫ਼ਰੋਸ਼ ਵਾਸੀ ਪਿੰਡ ਤਲੂਰ, ਤਹਿਸੀਲ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਨੂੰ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫ਼ੋਂ 30,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਨ ਲਈ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਗ੍ਰਿਫਤਾਰੀ ਉਪਰੰਤ ਪਿੰਡ ਤਲੂਰ ਵਿਖੇ ਉਕਤ ਮੁਲਜ਼ਮਾਂ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਟੀਮ ਨੇ 8,90,000 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ ਜਿਸ ਬਾਬਤ ਦੋਵਾਂ ਵੱਲੋਂ ਕੋਈ ਤਸੱਲੀਬਖ਼ਸ਼ ਵੇਰਵੇ ਪੇਸ਼ ਨਹੀਂ ਕੀਤੀ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਕੋਹਲੀਆਂ ਵਾਸੀ ਸੁਖਵੀਰ ਪਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫੋਂ ਉਸਦੇ ਪਲਾਟ ਦੀ ਰਜਿਸਟਰੀ ਕਰਵਾਉਣ ਲਈ 30,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਤਫ਼ਤੀਸ਼ ਜਾਰੀ ਹੈ।

 

RELATED ARTICLES
- Advertisment -

Most Popular

Recent Comments