ਸ਼ੁੱਕਰਵਾਰ, ਜੂਨ 14, 2024
No menu items!
HomeChandigarhਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! ਪਟਵਾਰੀ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! ਪਟਵਾਰੀ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

 

ਪੰਜਾਬ ਨੈੱਟਵਰਕ, ਬਠਿੰਡਾ:

ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ।

ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਕੁਲਦੀਪ ਸਿੰਘ, ਵਾਸੀ ਪਿੰਡ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਨੇ ਰਿਸ਼ਵਤ ਲੈਂਦਾ BDPO ਦਬੋਚਿਆ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿੰਡ ਕਲਿਆਣ ਸੁੱਖਾ ਵਿਖੇ ਕਰੀਬ 6 ਏਕੜ ਵਾਹੀਯੋਗ ਜਮੀਨ ਸਾਂਝੇ ਖਾਤੇ ਦੀ ਹੈ ਅਤੇ ਉਹ ਆਪਣੇ ਹਿੱਸੇ ਆਉਂਦੀ ਇਸ ਜਮੀਨ ਵਿੱਚੋਂ 2 ਕਨਾਲਾਂ ਜਮੀਨ ਦਾ ਤਬਾਦਲਾ ਦੂਸਰੀ ਧਿਰ ਨਾਲ ਕਰਵਾਉਣਾ ਚਾਹੁੰਦਾ ਸੀ।

ਜਿਸ ਸੰਬੰਧੀ ਪਟਵਾਰੀ ਜਗਜੀਤ ਸਿੰਘ ਅਤੇ ਉਸਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਨੇ ਇਹ ਕੰਮ ਕਰਨ ਬਦਲੇ ਮੁੱਦਈ ਕੁਲਦੀਪ ਸਿੰਘ ਪਾਸੋਂ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਜ਼ੋਰ ਪਾਉਣ ਪਿੱਛੋਂ ਸੌਦਾ 10,000 ਰੁਪਏ ਵਿੱਚ ਹੋ ਗਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕੁੱਝ ਦਿਨ ਪਹਿਲਾਂ ਇਹੀ ਪਟਵਾਰੀ ਇਸੇ ਜਮੀਨ ਤੇ ਬੈਂਕ ਲਿਮਟ ਨੂੰ ਫੱਕ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਹਾਸਲ ਕਰ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਬਠਿੰਡਾ ਨੇ ਜਾਲ ਵਿਛਾਇਆ ਤੇ ਪਟਵਾਰੀ ਜਗਜੀਤ ਸਿੰਘ ਨੂੰ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ਤੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

ਇਸ ਪਟਵਾਰੀ ਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਇਸ ਕੇਸ ਵਿੱਚ ਉੱਕਤ ਦੋਵਾਂ ਮੁਲਜਮਾਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments