Monday, May 20, 2024
No menu items!
HomeChandigarhਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! 1500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫਤਾਰ

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! 1500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫਤਾਰ

 

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਨੂੰ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ।

ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments