Monday, May 20, 2024
No menu items!
HomeChandigarhBig Action of Punjab Vigilance! ਪਟਵਾਰੀ 4000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

Big Action of Punjab Vigilance! ਪਟਵਾਰੀ 4000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

 

Big Action of Punjab Vigilance: ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ

ਪੰਜਾਬ ਨੈੱਟਵਰਕ, ਚੰਡੀਗੜ੍ਹ/ਗਿੱਦੜਬਾਹਾ :

Big Action of Punjab Vigilance: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਗਿੱਦੜਬਾਹਾ-2, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਗਿੱਦੜਬਾਹਾ ਦੇ ਪਿੰਡ ਪਿਊਰੀ ਨਿਵਾਸੀ ਦਰਸ਼ਨ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਸਵੇਰੇ ਹੀ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਸ਼ਾਮ ਤੱਕ ਦੇਣ ਦੀ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਅਤੇ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਟੀਮ ਨੇ ਮੌਕੇ ‘ਤੇ ਹੀ ਮੁਲਜ਼ਮਾਂ ਦੇ ਕਬਜ਼ੇ ‘ਚੋਂ 4,000 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ।

ਇਸ ਸਬੰਧੀ ਉਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments