Tuesday, May 7, 2024
No menu items!
HomeChandigarhBig action of Punjab Vigilance! ਪਟਵਾਰੀ, SHO ਦਾ ਰੀਡਰ ਅਤੇ ਸੀਨੀਅਰ ਸਹਾਇਕ...

Big action of Punjab Vigilance! ਪਟਵਾਰੀ, SHO ਦਾ ਰੀਡਰ ਅਤੇ ਸੀਨੀਅਰ ਸਹਾਇਕ 50000 ਰੁਪਏ ਰਿਸ਼ਵਤ ਲੈਂਦੇ ਕਾਬੂ

 

Big action of Punjab Vigilance! ਪਟਵਾਰੀ, SHO ਦਾ ਰੀਡਰ ਅਤੇ ਸੀਨੀਅਰ ਸਹਾਇਕ ਦੇ ਖਿਲਾਫ਼ ਭ੍ਰਿਸ਼ਟਾਚਾਰ ਦੀਆਂ ਵੱਖ ਵੱਖ ਧਰਾਵਾਂ ਤਹਿਤ ਮਾਮਲੇ ਦਰਜ 

ਪੰਜਾਬ ਨੈੱਟਵਰਕ, ਚੰਡੀਗੜ੍ਹ

Big action of Punjab Vigilance! ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ, ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਅਤੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਤੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੀ ਆਰਥਿਕ ਅਪਰਾਧ ਸ਼ਾਖਾ (ਈ. ਓ. ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਵਿੱਚ ਮੱਦਦ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਜੋ ਯੋਨੋ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਭੇਜੇ ਗਏ ਸਨ ਅਤੇ ਹੁਣ ਉਹ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਈ.ਓ.ਡਬਲਯੂ. ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲ਼ਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਯੂ. ਲੁਧਿਆਣਾ ਯੂਨਿਟ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ-PSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

Big action of Punjab Vigilance! ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਗੁਮਾਨਪੁਰਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Big action of Punjab Vigilance! ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ।

ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments