Thursday, May 2, 2024
No menu items!
HomeChandigarhBig action of Punjab Vigilance: ਪੰਜਾਬ ਪੁਲਿਸ ਦਾ ਛੋਟਾ ਥਾਣੇਦਾਰ ਸਾਢੇ 4000...

Big action of Punjab Vigilance: ਪੰਜਾਬ ਪੁਲਿਸ ਦਾ ਛੋਟਾ ਥਾਣੇਦਾਰ ਸਾਢੇ 4000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

 

Big action of Punjab Vigilance: ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਛੋਟਾ ਥਾਣੇਦਾਰ ਪਹਿਲਾਂ ਵੀ ਲੈ ਚੁੱਕਾ ਹੈ 20,500 ਰੁਪਏ

ਪੰਜਾਬ ਨੈੱਟਵਰਕ, ਚੰਡੀਗੜ੍ਹ :

Big action of Punjab Vigilance: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ।

ਇਹ ਵੀ ਪੜ੍ਹੋPSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲ਼ੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ-Teacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments