Thursday, May 16, 2024
No menu items!
HomePunjabBig Action of Vigilance: ਪੰਜਾਬ ਪੁਲਿਸ ਦਾ ਥਾਣੇਦਾਰ 5000 ਰੁਪਏ ਰਿਸ਼ਵਤ ਲੈਂਦਾ...

Big Action of Vigilance: ਪੰਜਾਬ ਪੁਲਿਸ ਦਾ ਥਾਣੇਦਾਰ 5000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

 

Big Action of Vigilance: ਮੁਲਜ਼ਮ ਥਾਣੇਦਾਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ

ਪੰਜਾਬ ਨੈੱਟਵਰਕ, ਚੰਡੀਗੜ੍ਹ-

Big Action of Vigilance: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ-Timing changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ।

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments