Saturday, April 13, 2024
No menu items!
HomeChandigarhਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ! ਸ਼ਹੀਦ ਕਿਸਾਨ ਸ਼ੁਭਕਰਨ ਦੇ ਪਰਿਵਾਰ ਦਿੱਤੀ...

ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ! ਸ਼ਹੀਦ ਕਿਸਾਨ ਸ਼ੁਭਕਰਨ ਦੇ ਪਰਿਵਾਰ ਦਿੱਤੀ ਜਾਵੇਗੀ 1 ਕਰੋੜ ਦੀ ਆਰਥਿਕ ਮਦਦ ਤੇ ਸਰਕਾਰੀ ਨੌਕਰੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ–

ਖਨੌਰੀ ਸਰਹੱਦ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਵਿਰੋਧ ‘ਚ ਅੱਜ ਕਿਸਾਨ ਕਾਲਾ ਦਿਵਸ ਮਨਾ ਰਹੇ ਹਨ। ਵੀਰਵਾਰ ਨੂੰ ਸਰਹੱਦਾਂ ‘ਤੇ ਦਿਨ ਭਰ ਸ਼ਾਂਤੀ ਰਹੀ।

ਇਸੇ ਵਿਚਾਲੇ ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਕਿਹਾ ਕਿ ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ ਅਤੇ ਉਸਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ, ਖਨੌਰੀ ਸਰਹੱਦ ‘ਤੇ 13 ਫਰਵਰੀ ਤੋਂ ਕਿਸਾਨ ਮੋਰਚੇ ਵਿੱਚ ਡਟੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਅਮਰਪੁਰਾ ਦੇ ਕਿਸਾਨ ਦਰਸ਼ਨ ਸਿੰਘ (62) ਦੀ ਮੌਤ ਹੋ ਗਈ ਹੈ। ਕੁਝ ਦਿਨ ਪਹਿਲਾਂ ਉਸ ਨੇ ਆਪਣੇ ਲੜਕੇ ਦਾ ਵਿਆਹ ਕੀਤਾ ਸੀ। ਪਰਿਵਾਰ ਸਿਰ 8 ਲੱਖ ਰੁਪਏ ਦਾ ਕਰਜ਼ਾ ਹੈ।

RELATED ARTICLES
- Advertisment -

Most Popular

Recent Comments