Thursday, May 16, 2024
No menu items!
HomePunjabਅਕਾਲੀ ਦਲ ਨੂੰ ਵੱਡਾ ਝਟਕਾ, EX ਵਿਧਾਇਕ ਨੇ ਛੱਡੀ ਪਾਰਟੀ, AAP 'ਚ...

ਅਕਾਲੀ ਦਲ ਨੂੰ ਵੱਡਾ ਝਟਕਾ, EX ਵਿਧਾਇਕ ਨੇ ਛੱਡੀ ਪਾਰਟੀ, AAP ‘ਚ ਸ਼ਾਮਲ

 

AAP ਜਲੰਧਰ ਤੋਂ ਟੀਨੂੰ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ….

ਪੰਜਾਬ ਨੈੱਟਵਰਕ, ਜਲੰਧਰ-

ਦੋਆਬਾ ਖੇਤਰ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਿਲੀ ਹੈ। ਜਲੰਧਰ ਤੇ ਦੁਆਬਾ ਖੇਤਰ ਦੇ ਵੱਡੇ ਦਲਿਤ ਆਗੂ ਅਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ‘ਆਪ’ (AAP Punjab) ਵਿੱਚ ਸ਼ਾਮਲ ਹੋ ਗਏ। ਮੰਨਿਆ ਜਾ ਰਿਹਾ ਹੈ ਕਿ, ਆਮ ਆਦਮੀ ਪਾਰਟੀ (AAP Punjab) ਜਲੰਧਰ ਤੋਂ ਟੀਨੂੰ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ।

ਪਵਨ ਕੁਮਾਰ ਟੀਨੂੰ ਅਕਾਲੀ ਦਲ ਦੀ ਟਿਕਟ ‘ਤੇ ਦੋ ਵਾਰ ਜਲੰਧਰ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਟੀਨੂੰ ਨੂੰ ਪਾਰਟੀ ‘ਚ ਸ਼ਾਮਲ ਕਰਕੇ ‘ਆਪ’ (AAP Punjab) ਪਰਿਵਾਰ ‘ਚ ਸਵਾਗਤ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਕੇ ਸਾਨੂੰ ਮਜ਼ਬੂਤ ​​ਕਰ ਰਹੇ ਹਨ।

ਪਵਨ ਟੀਨੂੰ ਦੇ ਸ਼੍ਰੋਮਣੀ ਅਕਾਲੀ ਦਲ ਛੱਡਣ ਨਾਲ ਦੋਆਬੇ ਵਿੱਚ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਪਵਨ ਟੀਨੂੰ ਦੇ ਨਾਲ ਉਨ੍ਹਾਂ ਦੇ ਪਾਰਟੀ ਸਾਥੀ ਅਤੇ ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਪਵਨ ਟੀਨੂੰ ਦੀ ਦੁਆਬਾ ਖੇਤਰ ਦੇ ਲੋਕਾਂ ਵਿੱਚ ਬਹੁਤ ਚੰਗੀ ਪਕੜ ਹੈ। ਉਹ ਉੱਥੋਂ ਦੀ ਰਾਜਨੀਤੀ ਵਿੱਚ ਬਹੁਤ ਪ੍ਰਭਾਵਸ਼ਾਲੀ ਵਿਅਕਤੀ ਹਨ। ਟੀਨੂੰ 2012 ਅਤੇ 2017 ਵਿੱਚ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਨਾਂ ਨੇ 2014 ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਵੀ ਲੜੀ ਸੀ, ਪਰ ਮਰਹੂਮ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਤੋਂ ਹਾਰ ਗਏ ਸਨ।

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਵਨ ਟੀਨੂੰ ਨੇ ਕਿਹਾ ਕਿ ਅਸੀਂ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਾਂ। ਦੇਸ਼ ਵਿੱਚ ਸਿਰਫ ਆਮ ਆਦਮੀ ਪਾਰਟੀ ਹੀ ਹੈ ਜੋ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੀ ਹੈ।

ਇਸ ਤੋਂ ਇਲਾਵਾ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦੋ ਸਾਲਾਂ ‘ਚ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਤੋਂ ਮੈਂ ਬਹੁਤ ਪ੍ਰਭਾਵਿਤ ਹਾਂ। ਅੱਜ ਆਮ ਲੋਕਾਂ ਦੀਆਂ ਲੋੜਾਂ ਪੂਰੀਆਂ ਹੋ ਰਹੀਆਂ ਹਨ। ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਆਮ ਲੋਕ ਮੁਹੱਲਾ ਕਲੀਨਿਕਾਂ ਵਿੱਚ ਮੁਫਤ ਇਲਾਜ ਅਤੇ ਮੁਫਤ ਦਵਾਈਆਂ ਪ੍ਰਾਪਤ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਆਮ ਲੋਕਾਂ ਦੇ ਆਗੂ ਹਨ। ਕੋਈ ਵੀ ਆਮ ਆਦਮੀ ਆਪਣੀ ਕਾਰ ਰੋਕ ਕੇ ਉਨਾਂ ਨੂੰ ਮਿਲਦਾ ਹੈ। ਪੰਜਾਬ ਨੂੰ ਕਦੇ ਵੀ ਕੋਈ ਮੁੱਖ ਮੰਤਰੀ ਨਹੀਂ ਮਿਲਿਆ ਜਿਸ ਨੂੰ ਆਮ ਆਦਮੀ ਕਿਸੇ ਵੇਲੇ ਵੀ ਮਿਲ ਸਕੇ। ਇਸ ਲਈ ਅਸੀਂ ਸੋਚਿਆ ਕਿ ਸਾਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦਾ ਸਮਰਥਨ ਕਰਨਾ ਚਾਹੀਦਾ ਹੈ।

ਅਕਾਲੀ ਦਲ ‘ਤੇ ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ‘ਚ ਹੇਠਾਂ ਤੋਂ ਲੈ ਕੇ ਉੱਪਰ ਤੱਕ ਅਨਿਸ਼ਚਿਤਤਾ ਅਤੇ ਅਸੁਰੱਖਿਆ ਦਾ ਮਾਹੌਲ ਹੈ। ਵਹਕਰਾਂ ਵਿੱਚ ਅਸੁਰੱਖਿਆ ਦਾ ਮਾਹੌਲ ਹੈ। ਜਦੋਂ ਕਿਸੇ ਵੀ ਪਾਰਟੀ ਦੇ ਲੋਕਾਂ ਵਿੱਚ ਅਨਿਸ਼ਚਿਤਤਾ ਅਤੇ ਅਵਿਸ਼ਵਾਸ ਹੋਵੇ ਤਾਂ ਉਹ ਜਿੱਤ ਨਹੀਂ ਸਕਦੀ। ਹੁਣ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ ‘ਤੇ ਭਰੋਸਾ ਨਹੀਂ ਰਿਹਾ।

ਇਹ ਵੀ ਪੜ੍ਹੋPunjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

 

RELATED ARTICLES
- Advertisment -

Most Popular

Recent Comments