Thursday, May 9, 2024
No menu items!
HomeNationalBig Breaking: ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ 'ਚ ਸ਼ਾਮਲ

Big Breaking: ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ ‘ਚ ਸ਼ਾਮਲ

 

ਪੰਜਾਬ ਨੈੱਟਵਰਕ, ਨਵੀਂ ਦਿੱਲੀ

ਲੁਧਿਆਣਾ ਲੋਕ ਸਭਾ ਹਲਕਾ ਤੋਂ ਕਾਂਗਰਸ ਦੇ ਐਮ.ਪੀ. ਅਤੇ ਸੀਨੀਅਰ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਰਵਨੀਤ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਹਨ।

ਬਿੱਟੂ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਸਨ। ਰਵਨੀਤ ਸਿੰਘ ਬਿੱਟੂ ਨੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ। ਹਾਲ ਹੀ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਉਨ੍ਹਾਂ ਨੇ ਕਾਂਗਰਸ ਤੋਂ ਵੱਖਰਾ ਰੁਖ ਅਪਣਾਉਂਦੇ ਹੋਏ ਦਿੱਲੀ ਦੇ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਿਆ ਸੀ।

ਰਵਨੀਤ ਸਿੰਘ ਦੇ ਹੁਣ ਤੱਕ ਦੇ ਸਿਆਸੀ ਕਰੀਅਰ ਦੀ ਗੱਲ ਕਰੀਏ ਤਾਂ ਉਹ ਤਿੰਨ ਵਾਰ ਐਮ.ਪੀ. ਰਹੇ ਹਨ ਅਤੇ ਉਹ 2014 ਅਤੇ 2019 ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਗਏ ਸਨ, ਜਦਕਿ 2009 ਵਿੱਚ ਕਾਂਗਰਸ ਨੇ ਉਨ੍ਹਾਂ ਨੂੰ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਸੀ ਅਤੇ ਉਹ ਜਿੱਤ ਗਏ ਸਨ।

ਭਾਜਪਾ ‘ਚ ਸ਼ਾਮਲ ਹੋਣ ਦੇ ਕਾਰਨਾਂ ਬਾਰੇ ਦੱਸਦੇ ਹੋਏ ਰਵਨੀਤ ਸਿੰਘ ਨੇ ਕਿਹਾ, ”ਪਿਛਲੇ 10 ਸਾਲਾਂ ‘ਚ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਮੇਰਾ ਡੂੰਘਾ ਰਿਸ਼ਤਾ ਰਿਹਾ ਹੈ। ਮੈਂ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਜੀ, ਜੇਪੀ ਨੱਡਾ ਸਾਹਿਬ ਜੀ ਦਾ ਧੰਨਵਾਦ ਕਰਦਾ ਹਾਂ।

ਰਵਨੀਤ ਸਿੰਘ ਨੇ ਕਿਹਾ ਕਿ, ਮੈਂ ਸਿਰਫ ਇੱਕ ਗੱਲ ਕਹਾਂਗਾ ਕਿ ਮੈਂ ਇੱਕ ਸ਼ਹੀਦ ਪਰਿਵਾਰ ਵਿੱਚੋਂ ਹਾਂ। ਮੇਰੇ ਦਾਦਾ ਬੇਅੰਤ ਸਿੰਘ ਮੁੱਖ ਮੰਤਰੀ ਸਨ। ਪੰਜਾਬ ਨੇ ਹਨੇਰੇ ਦਾ ਸਮਾਂ ਦੇਖਿਆ ਹੈ ਅਤੇ ਇਹ ਵੀ ਦੇਖਿਆ ਹੈ ਕਿ ਇਸ ਨੂੰ ਕਿਵੇਂ ਠੀਕ ਕਰਨਾ ਹੈ। ਪੀਐਮ ਮੋਦੀ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ। ਰਵਨੀਤ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਉਦਯੋਗਾਂ ਨੂੰ ਇਕੱਠੇ ਕਰਨ ਦੀ ਲੋੜ ਹੈ।

ਖ਼ਬਰ ਅਪਡੇਟ ਹੋ ਰਹੀ ਹੈ….

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments