Friday, April 19, 2024
No menu items!
HomeChandigarhBig Breaking: ਕਿਸਾਨ ਲਹਿਰ ਦਾ ਸ਼ਹੀਦ ਸ਼ੁਭਕਰਨ! ਹੁਣ ਸੰਯੁਕਤ ਕਿਸਾਨ ਮੋਰਚੇ ਨੇ...

Big Breaking: ਕਿਸਾਨ ਲਹਿਰ ਦਾ ਸ਼ਹੀਦ ਸ਼ੁਭਕਰਨ! ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਰਤਾ ਵੱਡਾ ਐਲਾਨ

 

ਸ਼ਹੀਦ ਸ਼ੁਭਕਰਨ: ਹਕੂਮਤ ਵੱਲੋਂ ਕਿਸਾਨਾਂ ਖਿਲਾਫ਼ ਤਾਨਾਸ਼ਾਹ ਜੰਗ! ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਰਤਾ ਵੱਡਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸ਼ਹੀਦ ਸ਼ੁਭਕਰਨ: ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਸ਼ਹੀਦੀ ਮਗਰੋਂ ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਵੱਡਾ ਐਲਾਨ ਕਰਦਿਆਂ ਕਿਹਾ ਕਿ, 26 ਫਰਵਰੀ ਨੂੰ ਟਰੈਕਟਰ ਮਾਰਚ ਪੂਰੇ ਦੇਸ਼ ਦੇ ਅੰਦਰ ਕੀਤਾ ਜਾਵੇਗਾ।

ਇਸ ਤੋਂ ਇਲਾਵਾ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਦੇ ਵਿਚ ਮਹਾਂਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ, 26 ਫਰਵਰੀ ਨੂੰ ਇਕ ਪਾਸੇ ਦਾ ਹਾਈਵੇ ਖੁੱਲ੍ਹਾ ਰਹੇਗਾ ਅਤੇ ਇਸ ਦਿਨ ਡਬਲਯੂ ਟੀ ਓ ਦਾ ਪੁਤਲਾ ਫੂਕਿਆ ਜਾਵੇਗਾ।

ਉਨ੍ਹਾਂ ਕਿਹਾ ਕਿ, 26 ਫਰਵਰੀ ਨੂੰ ਇਕ ਪਾਸੇ ਦਾ ਹਾਈਵੇ ਖੁੱਲ੍ਹਾ ਰਹੇਗਾ ਅਤੇ ਇਸ ਦਿਨ ਡਬਲਯੂ.ਟੀ.ਓ ਦਾ ਪੁਤਲਾ ਫੂਕਿਆ ਜਾਵੇਗਾ। ਐਸਕੇਐਮ ਨੇ ਐਲਾਨ ਕੀਤਾ ਕਿ, ਭਲਕੇ ਰੋਸ ਪ੍ਰਦਰਸ਼ਨ ਦੇ ਰੂਪ ਵਿਚ ਬਲੈਕ ਡੇਅ ਮਨਾਉਂਦੇ ਹੋਏ ਕਿਸਾਨ ਸਾਰੇ ਦੇਸ਼ ਵਿਚ ਅਨਿਲ ਵਿੱਜ ਤੇ ਮਨੋਹਰ ਲਾਲ ਖੱਟਰ ਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ।

ਐਸਕੇਐਮ ਨੇ ਪੀਸੀ ਕਰਦਿਆਂ ਮੰਗ ਕੀਤੀ ਕਿ, ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਅਸਤੀਫ਼ਾ ਦੇਣ। ਕਿਉਂਕਿ ਇਨ੍ਹਾਂ ਨੇ ਕਿਸਾਨਾਂ ਖਿਲਾਫ਼ ਤਾਨਾਸ਼ਾਹ ਜੰਗ ਦਾ ਐਲਾਨ ਕੀਤਾ ਹੈ।

ਐਸਕੇਐਮ ਨੇ ਮੰਗ ਕੀਤੀ ਕਿ, ਹਰਿਆਣਾ ਪੁਲਿਸ ਵਲੋਂ ਗੋਲੀ ਚਲਾਉਣ ਤੇ ਉਨ੍ਹਾਂ ਖਿਲਾਫ਼ 302 ਅਤੇ ਹਰਿਆਣਾ ਦੇ ਸੀਐਮ ਤੇ ਗ੍ਰਹਿ ਮੰਤਰੀ ਖਿਲਾਫ਼ ਮਾਮਲਾ ਦਰਜ ਹੋਵੇ। ਗੋਲੀ ਨਾਲ ਸ਼ਹੀਦ ਹੋਏ ਕਿਸਾਨ ਦੀ ਜੁਡਿਸ਼ਨਲ ਇੰਨਕੁਆਰੀ ਕਰਵਾਈ ਜਾਵੇ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਸਰਕਾਰ ਵਲੋਂ 1 ਕਰੋੜ ਰੁਪਏ ਮਾਲੀ ਸਹਾਇਤਾ ਦਿੱਤੀ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments