Sunday, May 19, 2024
No menu items!
HomePunjabBig Breaking: ਪੰਜਾਬ ਦੀ ਸੀਨੀਅਰ IAS ਅਫ਼ਸਰ ਪਰਮਪਾਲ ਕੌਰ ਦੇ ਅਸਤੀਫ਼ੇ ਦੀਆਂ...

Big Breaking: ਪੰਜਾਬ ਦੀ ਸੀਨੀਅਰ IAS ਅਫ਼ਸਰ ਪਰਮਪਾਲ ਕੌਰ ਦੇ ਅਸਤੀਫ਼ੇ ਦੀਆਂ ਖ਼ਬਰਾਂ ਦਾ ਬਾਜ਼ਾਰ ਫੇਰ ਗਰਮ, ਵਾਇਰਲ ਪੱਤਰ ਨੇ ਪਾਈ ਨਵੀਂ ਭਸੂੜੀ

 

ਸੋਸ਼ਲ ਮੀਡੀਆ ‘ਤੇ IAS ਅਫ਼ਸਰ ਪਰਮਪਾਲ ਕੌਰ ਦੇ ਅਸਤੀਫ਼ੇ ਦਾ ਬਾਜ਼ਾਰ ਮੁੜ ਗਰਮ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੀ ਸੀਨੀਅਰ IAS ਅਫ਼ਸਰ ਪਰਮਪਾਲ ਕੌਰ ਦੇ ਵਲੋਂ ਬੇਸ਼ੱਕ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਕੇ ਭਾਜਪਾ ਜੁਆਇੰਨ ਕਰ ਲਈ ਗਈ ਸੀ, ਪਰ ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਹੁਣ ਤੱਕ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਹੈ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਸੋਸ਼ਲ ਮੀਡੀਆ ‘ਤੇ IAS ਅਫ਼ਸਰ ਪਰਮਪਾਲ ਕੌਰ ਦੇ ਅਸਤੀਫ਼ੇ ਦਾ ਬਾਜ਼ਾਰ ਮੁੜ ਗਰਮ ਹੋ ਗਿਆ ਹੈ। ਹਾਲਾਂਕਿ ਪਰਮਪਾਲ ਕੌਰ ਨੇ ਭਾਜਪਾ ਵਿਚ ਸ਼ਾਮਲ ਹੁੰਦਿਆਂ ਸਾਰ ਦੱਸਿਆ ਸੀ ਕਿ, ਉਨ੍ਹਾਂ ਦਾ ਅਸਤੀਫ਼ਾ ਕੇਂਦਰ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ।

ਇਹ ਵੀ ਪੜ੍ਹੋ-Chandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਪਰ ਹੁਣ ਨਵੀਂ ਭਸੂੜੀ ਇਹ ਪਈ ਹੈ ਕਿ, ਸੋਸ਼ਲ ਮੀਡੀਆ ਤੇ ਇੱਕ ਆਰਡਰ ਘੁੰਮ ਰਿਹਾ ਹੈ, ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ, ਪਰਮਪਾਲ ਕੌਰ, ਜਿਸ ਨੂੰ ਭਾਜਪਾ ਨੇ ਬਠਿੰਡਾ ਤੋਂ ਉਮੀਦਵਾਰ ਬਣਾਇਆ ਹੈ, ਦੀ ਸਵੈ-ਇੱਛਕ ਸੇਵਾਮੁਕਤੀ ਦੀ ਅਰਜ਼ੀ ਨੂੰ ਪੰਜਾਬ ਸਰਕਾਰ ਦੇ ਵਲੋਂ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਹਾਲਾਂਕਿ ਉਕਤ ਆਰਡਰ ਦੀ ਹਾਲੇ ਤੱਕ ਸਰਕਾਰੀ ਤੌਰ ਤੇ ਪੁਸ਼ਟੀ ਨਹੀਂ ਹੋਈ ਹੈ। ਇਹ ਵੀ ਦੱਸਣਾ ਬਣਦਾ ਹੈ ਕਿ, ਉਕਤ ਵਾਇਰਲ ਪੱਤਰ ਤੇ ਨਾ ਤਾਂ ਮਿਤੀ ਲਿਖੀ ਗਈ ਹੈ ਅਤੇ ਨਾ ਹੀ ਕਿਸੇ ਅਧਿਕਾਰੀ ਦੇ ਦਸਤਖਤ ਹਨ।

ਇਥੇ ਜਿਕਰ ਕਰਨਾ ਬਣਦਾ ਹੈ ਕਿ, ਪਰਮਪਾਲ ਕੌਰ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹਨ ਅਤੇ ਉਨ੍ਹਾਂ ਦੇ ਵਲੋਂ ਸਵੈ ਇੱਛਕ ਸੇਵਾਮੁਕਤੀ ਦੀ ਅਰਜ਼ੀ ਦੇ ਕੇ, ਭਾਰਤੀ ਜਨਤਾ ਪਾਰਟੀ ਜੁਆਇੰਨ ਕਰ ਲਈ ਸੀ। ਇਸ ਵਾਰ ਭਾਜਪਾ ਨੇ ਉਨ੍ਹਾਂ ਨੂੰ ਬਠਿੰਡਾ ਤੋਂ ਉਮੀਦਵਾਰ ਵੀ ਬਣਾਇਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments