ਸ਼ੁੱਕਰਵਾਰ, ਜੂਨ 14, 2024
No menu items!
HomeChandigarhHoliday Alert: ਪੰਜਾਬ 'ਚ SGPC ਦੇ ਵਿਦਿਅਕ ਅਦਾਰਿਆਂ ਅਤੇ ਦਫ਼ਤਰਾਂ 'ਚ 16...

Holiday Alert: ਪੰਜਾਬ ‘ਚ SGPC ਦੇ ਵਿਦਿਅਕ ਅਦਾਰਿਆਂ ਅਤੇ ਦਫ਼ਤਰਾਂ ‘ਚ 16 ਫਰਵਰੀ ਦੀ ਛੁੱਟੀ ਦਾ ਐਲਾਨ

 

Holiday Alert: ਸਮੂਹ ਵਿਦਿਅਕ ਅਦਾਰਿਆਂ ‘ਚ 16 ਫਰਵਰੀ ਦੀ ਛੁੱਟੀ ਦਾ ਐਲਾਨ- SGPC

ਪੰਜਾਬ ਨੈੱਟਵਰਕ, ਅੰਮ੍ਰਿਤਸਰ

Holiday Alert: ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਭਲਕੇ 16 ਫ਼ਰਵਰੀ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਦਫ਼ਤਰ ਅਤੇ ਸਮੂਹ ਵਿਦਿਅਕ ਅਦਾਰਿਆਂ ਵਿਚ 16 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ- Holiday Alert: ਪੰਜਾਬ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹਨ, ਜਿਨ੍ਹਾਂ ਵੱਲੋਂ ਆਪਣੀ ਹੋਂਦ ਹਸਤੀ ਦੀ ਕਾਇਮੀ ਲਈ ਕੀਤੇ ਜਾ ਰਹੇ ਸੰਘਰਸ਼ ਦਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸਮਰਥਨ ਕਰਦੀ ਹੈ।

ਇਹ ਵੀ ਪੜ੍ਹੋ- Teachers News: ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਚਾਰਜਸ਼ੀਟ ਕਰਕੇ ਕੱਢੇ ਨੋਟਿਸ! ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਨੇ ਕੀਤੀ ਨਿਖੇਧੀ

ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ 16 ਫ਼ਰਵਰੀ ਨੂੰ ਭਾਰਤ ਬੰਦ ਦੇ ਸੱਦੇ ਤਹਿਤ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਹੋਰ ਅਦਾਰੇ ਬੰਦ ਰੱਖੇ ਜਾਣਗੇ।

ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਦੀ ਅਲਗਰਜ਼ੀ ਕਾਰਨ ਬਿਨਾਂ ਤਰੱਕੀ ਸੇਵਾਮੁਕਤ ਹੋ ਰਹੇ ਨੇ ਹਜ਼ਾਰਾਂ ਅਧਿਆਪਕ: DTF

ਉਨ੍ਹਾਂ ਕਿਹਾ ਕਿ ਇਹ ਇਕੱਲੇ ਕਿਸਾਨਾਂ ਦਾ ਮਾਮਲਾ ਨਹੀਂ ਹੈ ਸਗੋਂ ਦੇਸ਼ ਦੀ ਆਰਥਿਕਤਾ ਅਤੇ ਅੰਨ ਭੰਡਾਰ ਦੀ ਮਜਬੂਤ ਸਥਿਤੀ ਨੂੰ ਪਰਿਭਾਸ਼ਿਤ ਕਰਨ ਦਾ ਅਧਾਰ ਵੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਬਿਨਾਂ ਦੇਰੀ ਦੇਸ਼ ਦੇ ਕਿਸਾਨਾਂ ਦੀ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਤਾਂ ਜੋ ਖੇਤੀ ਸੱਭਿਆਚਾਰ ਨਾਲ ਜੁੜੇ ਹੋਏ ਪੱਖਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਤੇ ਕਿਸਾਨ ਖੁਸ਼ਹਾਲ ਹੋਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments