Saturday, April 20, 2024
No menu items!
HomePunjabਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵਲੋਂ 2 ਅਧਿਕਾਰੀ 50000 ਰੁਪਏ ਰਿਸ਼ਵਤ ਲੈਂਦੇ ਗ੍ਰਿਫਤਾਰ

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵਲੋਂ 2 ਅਧਿਕਾਰੀ 50000 ਰੁਪਏ ਰਿਸ਼ਵਤ ਲੈਂਦੇ ਗ੍ਰਿਫਤਾਰ

 

ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50000 ਰੁਪਏ ਰਿਸ਼ਵਤ ਲੈਂਦੇ ਕਾਬੂ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments