Friday, March 1, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 2 ਅਧਿਕਾਰੀ ਸਸਪੈਂਡ

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 2 ਅਧਿਕਾਰੀ ਸਸਪੈਂਡ

 

ਪੌਣੇ 3 ਲੱਖ ਰੁਪਏ ਘਪਲੇ ਦਾ ਦੋੋਸ਼! ਪੰਜਾਬ ਦੇ ਬਿਜਲੀ ਮੰਤਰੀ ਨੇ ਦੱਸਿਆ- ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ

ਪੰਜਾਬ ਨੈੱਟਵਰਕ, ਚੰਡੀਗੜ੍ਹ:

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ ਕਰਨ ਲਈ 2 ਕਲਰਕ ਰੈਂਕ ਦੇ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਇੱਕ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-Breaking- ਸਿੱਖਿਆ ਮੰਤਰੀ ਆਤਿਸ਼ੀ ਨੂੰ ਪੁਲਿਸ ਦਾ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ

ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਦੱਸਿਆ ਕਿ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ ਤੈਨਾਤ ਇੰਨ੍ਹਾ 2 ਕਲਰਕਾਂ ਅਤੇ ਇੱਕ ਮਾਲ ਲੇਖਾਕਾਰ ਵੱਲੋਂ ਬਿਜਲੀ ਖਪਤਕਾਰਾਂ ਦੁਆਰਾ ਜਮ੍ਹਾਂ ਕਰਵਾਏ ਗਏ ਬਿੱਲਾਂ ਦੀ ਰਸੀਦਾਂ ਨੂੰ ਰਿਵਰਸ ਕਰਨ ਉਪਰੰਤ ਖਪਤਕਾਰਾਂ ਨੂੰ ਗਲਤ ਰੀਡਿੰਗ ਦੇ ਬਿੱਲ ਜਾਰੀ ਕਰਕੇ ਪੀ.ਐਸ.ਪੀ.ਸੀ.ਐਲ ਦੇ ਮਾਲੀਏ ਦਾ ਵਿੱਤੀ ਨੁਕਸਾਨ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਉਕਤ ਕਰਮਚਾਰੀਆਂ ਪਾਸੋਂ ਬਣਦੀ ਰਕਮ ਵੀ ਜਮ੍ਹਾਂ ਕਰਵਾ ਲਈ ਗਈ ਹੈ।

ਇਹ ਵੀ ਪੜ੍ਹੋ-IMD Weather Forecast: ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ, ਮੌਸਮ ਵਿਭਾਗ ਦਾ ਅਲਰਟ ਜਾਰੀ

ਬਿਜਲੀ ਮੰਤਰੀ ਨੇ ਦੱਸਿਆ ਕਿ ਦੋਵਾਂ ਕਲਰਕਾਂ ਨੂੰ ਪੀ.ਐਸ.ਪੀ.ਸੀ.ਐਲ ਕਰਮਚਾਰੀ ਸਜਾ ਤੇ ਅਪੀਲ ਦੇ ਰੈਗੂਲੇਸ਼ਨ 1971 ਦੇ ਵਿਨਿਯਮ 4(1) ਦੇ ਤਹਿਤ ਤੱਤਕਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਦੋਵਾਂ ਕਰਮਚਾਰੀਆਂ ਦਾ ਮੁਅੱਤਲੀ ਸਮੇਂ ਹੈੱਡ ਕੁਆਟਰ ਵਧੀਕ ਨਿਗਰਾਨ ਇੰਜੀਨੀਅਰ ਮੰਡਲ ਸ੍ਰੀ ਆਨੰਦਪੁਰ ਸਾਹਿਬ ਤੈਅ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਿਰ ਤੋਂ ਮਹਿੰਗਾਈ ਦਾ ਬੋਝ ਘਟਾਉਣ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਦੀ ਸਹੂਲਤ ਦਿੱਤੀ ਗਈ ਹੈ ਪਰ ਇਹ ਵਿਅਕਤੀ ਘਪਲਾ ਕਰਦਿਆਂ ਖ਼ਪਤਕਾਰਾਂ ਨੂੰ ਗਲਤ ਰੀਡਿੰਗ ਦੇ ਬਿੱਲ ਜਾਰੀ ਕਰਕੇ ਪੀ.ਐਸ.ਪੀ.ਸੀ.ਐਲ ਨੂੰ ਮਾਲੀ ਤੌਰ ਤੇ ਨੁਕਸਾਨ ਪਹੁੰਚਾ ਰਹੇ ਸਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਅਜਿਹੇ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਰਹੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments