Tuesday, April 23, 2024
No menu items!
HomePunjabਵੱਡੀ ਖ਼ਬਰ: ਪੰਜਾਬ 'ਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤੈਨਾਤ

ਵੱਡੀ ਖ਼ਬਰ: ਪੰਜਾਬ ‘ਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤੈਨਾਤ

 

ਪੰਜਾਬ ਪੁਲਿਸ ਲੋਕ ਸਭਾ ਚੋਣਾਂ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ

ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਸੰਵੇਦਨਸ਼ੀਲ ਜ਼ਿਲ੍ਹਿਿਆਂ ਵਿੱਚ ਕੇਂਦਰੀ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਕਿਹਾ, ਸੀਪੀਜ਼/ਐਸਐਸਪੀਜ਼ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਫਲੈਗ ਮਾਰਚ ਕੱਢਣ

ਪੰਜਾਬ ਨੈੱਟਵਰਕ, ਚੰਡੀਗੜ੍ਹ

ਆਗਾਮੀ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ।

ਇਹਨਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।

ਹੋਰ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਉਣ ਲਈ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਿਆਂ ਵਿੱਚ ਇਹਨਾਂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਹੋਰ ਬਲਾਂ ਨੂੰ ਤਾਇਨਾਤ ਕੀਤਾ ਜਾ ਸਕੇ।

ਸਪੈਸ਼ਲ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਫਲੈਗ ਮਾਰਚ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments