Wednesday, May 15, 2024
No menu items!
HomeChandigarhਵੱਡੀ ਖ਼ਬਰ: ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਕਾਰ ਨਾਲ ਵਾਪਰਿਆ ਭਿਆਨਕ...

ਵੱਡੀ ਖ਼ਬਰ: ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਗੰਭੀਰ ਜ਼ਖਮੀ

 

ਆਮ ਆਦਮੀ ਪਾਰਟੀ ਦੇ ਵਿਧਾਇਕ ਸੜਕ ਹਾਦਸੇ ਵਿਚ ਗੰਭੀਰ ਰੂਪ ‘ਚ ਜ਼ਖਮੀ ਹੋਏ 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਦਸੂਹਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਕਾਰ ਦੇ ਨਾਲ ਵੱਡਾ ਹਾਦਸਾ ਵਾਪਰਣ ਦੀ ਖ਼ਬਰ ਹੈ।

ਦੱਸਿਆ ਜਾ ਰਿਹਾ ਹੈ ਕਿ, ਇਸ ਹਾਦਸੇ ਵਿਚ ਉਹ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 11 ਵਜੇ ਵਿਧਾਇਕ ਕਾਰ ਵਿਚ ਸਵਾਰ ਹੋ ਕੇ ਦਸੂਹਾ ਦੇ ਤਲਵਾੜਾ ਵੱਲ ਨੂੰ ਜਾ ਰਹੇ ਸੀ ਤਾਂ, ਇਸ ਦੌਰਾਨ ਵਿਧਾਇਕ ਦੀ ਇਨੋਵਾ ਕਾਰ ਅਤੇ ਆਈ-20 ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।

ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਵਿਧਾਇਕ ਅਤੇ ਉਨ੍ਹਾਂ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments