Friday, May 17, 2024
No menu items!
HomeChandigarhਵੱਡੀ ਖ਼ਬਰ: Akali Dal ਤੇ AAP ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ!...

ਵੱਡੀ ਖ਼ਬਰ: Akali Dal ਤੇ AAP ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ! ਕਮਿਸ਼ਨ ਵਲੋਂ ਚੇਤਾਵਨੀ ਪੱਤਰ ਜਾਰੀ

 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ Akali Dal ਤੇ AAP ਨੂੰ ਚੇਤਾਵਨੀ ਜਾਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ:

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ Akali Dal ਤੇ AAP ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ।

ਇਹ ਵੀ ਪੜ੍ਹੋ-Weather Forecast: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ! ਪੰਜਾਬ ‘ਚ ਇਸ ਦਿਨ ਪਵੇਗਾ ਭਾਰੀ ਮੀਂਹ

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ।

ਇਹ ਵੀ ਪੜ੍ਹੋ–Bank Holidays: ਮਈ ਮਹੀਨੇ ‘ਚ ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਲਿਸਟ

ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ। ਚੋਣਾਂ ਵਿੱਚ ਬੱਚਿਆਂ ਦੀ ਵਰਤੋਂ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਫ ਦਿਸ਼ਾ-ਨਿਰਦੇਸ਼ ਹਨ ਕਿ ਚੋਣ ਰੈਲੀਆਂ/ਮੁਹਿੰਮਾਂ ਵਿਚ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ।

ਇਹ ਵੀ ਪੜ੍ਹੋ-24,000 Teacher appointments canceled: 24,000 ਅਧਿਆਪਕਾਂ ਨਿਯੁਕਤੀਆਂ ਰੱਦ ਕਰਨ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਸੀਬੀਆਈ ਜਾਂਚ ਤੇ ਵੱਡਾ ਆਦੇਸ਼ ਜਾਰੀ

ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀਆਂ ਗਲਤੀਆਂ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।

ਇਹ ਵੀ ਪੜ੍ਹੋBe careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਉੱਧਰ ਆਮ ਆਦਮੀ ਪਾਰਟੀ ਨੂੰ ‘ਅਨਸੈਕਰਡ ਗੇਮਜ਼ ਆਫ ਪੰਜਾਬ’ ਵਰਗੀਆਂ ਪੋਸਟਾਂ/ਵੀਡੀਓਜ਼ ਪਾਉਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਲਈ ਜਾਤ ਆਧਾਰਤ ਟਿੱਪਣੀਆਂ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਗਿਆ ਹੈ।

ਇਹ ਵੀ ਪੜ੍ਹੋPSEB Class 12th Result 2024: 12ਵੀਂ ਜਮਾਤ ਦਾ ਨਤੀਜਾ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਤਰਨ ਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਜਾਤ ਆਧਾਰਤ ਟਿੱਪਣੀਆਂ ਦੀ ਵਰਤੋਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਹੈ।

ਇਹ ਵੀ ਪੜ੍ਹੋPSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀ ਗਲਤੀ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments