Saturday, March 2, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਹੋਈਆਂ ਇਕੱਠੀਆਂ! ਕੌਮੀ ਕਨਵੈਨਸ਼ਨ ਦਾ...

ਵੱਡੀ ਖ਼ਬਰ: ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਹੋਈਆਂ ਇਕੱਠੀਆਂ! ਕੌਮੀ ਕਨਵੈਨਸ਼ਨ ਦਾ ਕੀਤਾ ਐਲਾਨ

 

Kisan News: ਪੰਜ ਕਿਸਾਨ ਜਥੇਬੰਦੀਆਂ ਵੱਲੋਂ 18 ਜਨਵਰੀ ਨੂੰ ਚੰਡੀਗੜ੍ਹ ਵਿਖੇ ਪਾਣੀ ਦੇ ਮੁੱਦੇ ’ਤੇ ਲੱਗਣ ਵਾਲੇ ਮੋਰਚੇ ਨੂੰ ਕਿਸਾਨ ਜਥੇਬੰਦੀਆਂ ਦੀ ਅਪੀਲ ’ਤੇ ਮੁਲਤਵੀ

ਪੰਜਾਬ ਨੈੱਟਵਰਕ, ਜਲੰਧਰ:

Kisan News: ਸੂਬੇ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ 18 ਜਨਵਰੀ ਨੂੰ ਰਾਜਧਾਨੀ ਚੰਡੀਗੜ੍ਹ ’ਚ ਸ਼ੁਰੂ ਕੀਤਾ ਜਾ ਰਿਹਾ ਮੋਰਚਾ ਮੁਲਤਵੀ ਕਰ ਦਿੱਤਾ ਹੈ। ਇਹ ਫ਼ੈਸਲਾ ਸੋਮਵਾਰ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿਖੇ 32 ਕਿਸਾਨ ਜਥੇਬੰਦੀਆਂ ਦੇ ਪੰਜਾਬ ਚੈਪਟਰ ਦੀ ਮੀਟਿੰਗ ਦੌਰਾਨ ਵਿਚਾਰ-ਵਟਾਂਦਰੇ ਉਪਰੰਤ ਕੀਤਾ ਗਿਆ।

ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਪੰਜਾਬ ਚੈਪਟਰ ਦੀਆਂ ਕਿਸਾਨ ਜਥੇਬੰਦੀਆਂ ਦੀ ਬਲਬੀਰ ਸਿੰਘ ਰਾਜੇਵਾਲ ਗਰੁੱਪ ਨਾਲ ਸਬੰਧਤ ਪੰਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ, ਡਾ. ਸਤਨਾਮ ਸਿੰਘ ਅਜਨਾਲਾ ਅਤੇ ਹਰਜਿੰਦਰ ਸਿੰਘ ਟਾਂਡਾ ਨੇ ਕੀਤੀ। ਮੀਟਿੰਗ ’ਚ ਪੰਜ ਕਿਸਾਨ ਜਥੇਬੰਦੀਆਂ ਨਾਲ 32 ਕਿਸਾਨ ਜਥੇਬੰਦੀਆਂ ਦੇ ਚੈਪਟਰ ਦੀ ਏਕਤਾ ਦੇ ਬੀਤੇ ਸਮੇਂ ਤੋਂ ਚੱਲ ਰਹੇ ਅਮਲ ਨੂੰ ਬੂਰ ਪੈ ਗਿਆ ਤੇ ਪੰਜ ਕਿਸਾਨ ਜਥੇਬੰਦੀਆਂ ਦੀ ਘਰ ਵਾਪਸੀ ਹੋ ਗਈ।

ਮੀਟਿੰਗ ’ਚ ਪੰਜ ਕਿਸਾਨ ਜਥੇਬੰਦੀਆਂ ਨੇ ਐੱਸਕੇਐੱਮ ਦੇ ਚੋਣਾਂ ਸਬੰਧੀ ਬਣਾਏ ਅਸੂਲ ਕਿ ‘ਅੱਗੇ ਤੋਂ ਕੋਈ ਵੀ ਕਿਸਾਨ ਯੂਨੀਅਨ, ਯੂਨੀਅਨ ਦੇ ਤੌਰ ’ਤੇ ਚੋਣਾਂ ਨਹੀਂ ਲੜੇਗੀ, ਅਜਿਹਾ ਕਰਨ ’ਤੇ ਯੂਨੀਅਨ ਨੂੰ ਐੱਸਕੇਐੱਮ ’ਚੋਂ ਬਾਹਰ ਕਰ ਦਿੱਤਾ ਜਾਵੇਗਾ। ਕਿਸੇ ਆਗੂ ਵੱਲੋਂ ਚੋਣਾਂ ਲੜਨ ’ਤੇ ਉਸ ਨੂੰ ਐੱਸਕੇਐੱਮ ਦੇ ਅਹੁਦਿਆ ਤੋਂ ਹਟਾ ਦਿੱਤਾ ਜਾਵੇਗਾ’ ਨਾਲ ਸਹਿਮਤੀ ਪ੍ਰਗਟ ਕਰ ਦਿੱਤੀ।

ਉਕਤ ਜਥੇਬੰਦੀਆਂ ਨੇ ਜੋ ਐੱਸਕੇਐੱਮ ਵੱਲੋਂ ਵਿਧਾਨ ਸਭਾ ਚੋਣਾਂ ਉਪਰੰਤ ਆਈ ਦਰਾੜ ਮਗਰੋਂ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਨੂੰ ਸੰਚਾਲਿਤ ਕਰਨ ਲਈ ਨੌਂ-ਨੁਕਾਤੀ ਦਿਸ਼ਾ-ਨਿਰਦੇਸ਼ ਬਣਾਏ ਸਨ, ਦੀ ਪਾਲਣਾ ਯਕੀਨੀ ਬਣਾਉਣ ਦਾ ਵਚਨ ਵੀ ਦਿੱਤਾ ਹੈ। ਮੀਟਿੰਗ ’ਚ ਹੀ ਪੰਜ ਕਿਸਾਨ ਜਥੇਬੰਦੀਆਂ ਵੱਲੋਂ 18 ਜਨਵਰੀ ਨੂੰ ਚੰਡੀਗੜ੍ਹ ਵਿਖੇ ਪਾਣੀ ਦੇ ਮੁੱਦੇ ’ਤੇ ਲੱਗਣ ਵਾਲੇ ਮੋਰਚੇ ਨੂੰ ਕਿਸਾਨ ਜਥੇਬੰਦੀਆਂ ਦੀ ਅਪੀਲ ’ਤੇ ਮੁਲਤਵੀ ਕਰ ਦਿੱਤਾ ਗਿਆ।

ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਦੀਆਂ ਮੰਗਾਂ ਸਮੇਤ ਪਾਣੀ ਦੇ ਸਵਾਲ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣ ਲਈ 28 ਜਨਵਰੀ ਨੂੰ ਚੰਡੀਗੜ੍ਹ ਵਿਖੇ ਮੁੜ ਮੀਟਿੰਗ ਸੱਦੀ ਹੈ।

ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਜਨਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ’ਚ ਕੌਮੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਕਨਵੈਨਸ਼ਨ ਨੂੰ ਸਫਲ ਬਣਾਉਣ ਦਾ ਸੱਦਾ ਦਿੰਦਿਆਂ ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਨੂੰ 26 ਜਨਵਰੀ ਦੀ ਟਰੈਕਟਰ ਪਰੇਡ ਲਈ ਜ਼ੋਰਦਾਰ ਤਿਆਰੀਆਂ ਵਿੱਢਣ ਦੀ ਅਪੀਲ ਵੀ ਕੀਤੀ। ਵਰਨਣਯੋਗ ਹੈ ਕਿ ਕੌਮੀ ਕਨਵੈਨਸ਼ਨ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਪੱਧਰ ਦੇ ਆਗੂ ਸ਼ਿਰਕਤ ਕਰਨਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments