Monday, May 20, 2024
No menu items!
HomePunjabBig News: ਅੰਮ੍ਰਿਤਪਾਲ ਦੀ ਮਾਤਾ ਪੁਲਿਸ ਵੱਲੋਂ ਗ੍ਰਿਫਤਾਰ

Big News: ਅੰਮ੍ਰਿਤਪਾਲ ਦੀ ਮਾਤਾ ਪੁਲਿਸ ਵੱਲੋਂ ਗ੍ਰਿਫਤਾਰ

 

ਚੰਡੀਗੜ੍ਹ-

‘ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਂ ਨੂੰ ਬੀਤੇ ਦਿਨ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਮਾਤਾ ਬਲਵਿੰਦਰ ਕੌਰ ਤੋਂ ਇਲਾਵਾ ਉਸ ਦੇ ਚਾਚੇ ਅਤੇ ਤਿੰਨ ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਅੰਮ੍ਰਿਤਸਰ ਦੇ ਡੀਸੀਪੀ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਹ ਅਹਿਤਿਆਤ ਵਜੋਂ ਗ੍ਰਿਫ਼ਤਾਰੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਸੁਖਚੈਨ ਸਿੰਘ ਅਤੇ ਤਿੰਨ ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਦੀ ਮਾਂ ਨੂੰ ‘ਚੇਤਨਾ ਮਾਰਚ’ ਕੱਢਣ ਤੋਂ ਇਕ ਦਿਨ ਪਹਿਲਾਂ ਗ੍ਰਿਫਤਾਰ ਕੀਤਾ ਗਿਆ।

ਉਥੇ ਹੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿਚ ਲੈਣ ਦੀ ਕਾਰਵਾਈ ‘ਤੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਬਿਨਾਂ ਵਜ੍ਹਾ ਤੋਂ ਮਾਹੌਲ ਵਿਚ ਤਲਖੀ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ।

ਉਨ੍ਹਾਂ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਦੂਜੇ ਪਾਸੇ, ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵਲੋਂ ਇਸ ਕਾਰਵਾਈ ਦੀ ਨਿੰਦਾ ਕੀਤੀ। ndtv

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments