Tuesday, May 14, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਸਮੇਤ ਭਾਰਤ ਬੰਦ ਕਰਨ ਦਾ ਐਲਾਨ

ਵੱਡੀ ਖ਼ਬਰ: ਪੰਜਾਬ ਸਮੇਤ ਭਾਰਤ ਬੰਦ ਕਰਨ ਦਾ ਐਲਾਨ

 

ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਦੇ ਤਾਲਮੇਲ ਵਲੋਂ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਚੈਪਟਰ ਨੇ ਕੀਤੀ ਵਿਉਂਤਬੰਦੀ

31 ਜਨਵਰੀ ਨੂੰ ਸਮਾਜ ਦੇ ਹਰੇਕ ਵਰਗ ਅਤੇ ਜਥੇਬੰਦੀਆਂ ਦਾ ਸਹਿਯੋਗ ਲੈਣ ਲਈ ਲੁਧਿਆਣਾ ਵਿਖੇ ਸੱਦੀ ਵੱਡੀ ਮੀਟਿੰਗ

ਕਿਸਾਨਾਂ ਦੀ ਵਿਆਪਕ ਲਾਮਬੰਦੀ ਲਈ 9 ਫਰਵਰੀ ਨੂੰ ਤਹਿਸੀਲ ਪੱਧਰ ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

ਪੰਜਾਬ ਨਾਲ ਸੰਬੰਧਿਤ ਮੰਗਾਂ ਲਈ ਸੰਘਰਸ਼ ਉਲੀਕਣ ਖਾਤਰ 18 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਅਗਲੀ ਮੀਟਿੰਗ

ਪੰਜਾਬ ਨੈੱਟਵਰਕ, ਚੰਡੀਗੜ੍ਹ/ਲੁਧਿਆਣਾ/ ਨਵੀਂ ਦਿੱਲੀ

ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਤਾਲਮੇਲ ਵਲੋਂ ਦਿੱਤੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਜ਼ੋਰਦਾਰ ਤਿਆਰੀਆਂ ਵਿੱਢਣ ਖਾਤਰ ਅੱਜ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਪੰਜਾਬ ਚੈਪਟਰ ਦੀ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਸਰਬਸ਼੍ਰੀ ਬਲਵੀਰ ਸਿੰਘ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ ਅਤੇ ਜੰਗਵੀਰ ਸਿੰਘ ਚੌਹਾਨ ਨੇ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਧਰਮ ਪਤਨੀ ਬੀਬੀ ਹਰਜੀਤਇੰਦਰ ਕੌਰ ਅਤੇ ਕਿਸਾਨ ਆਗੂ ਭੁਪਿੰਦਰ ਸਿੰਘ ਦੇ ਅਕਾਲ ਚਲਾਣੇ ਉੱਪਰ ਸ਼ੋਕ ਮਤਾ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਮੀਟਿੰਗ ਨੇ ਸਰਬ ਸੰਮਤੀ ਨਾਲ ਫੈਸਲਾ ਕਰਕੇ 16 ਫਰਵਰੀ ਦੇ ਬੰਦ ਨੂੰ ਸਫਲ ਬਣਾਉਣ ਖਾਤਰ ਵੱਖ-ਵੱਖ ਪ੍ਰੋਗਰਾਮ ਉਲੀਕਦਿਆਂ ਕਿਸਾਨ ਆਗੂਆਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ। ਸਮਾਜ ਦੇ ਸਾਰੇ ਵਰਗਾਂ ਅਤੇ ਜਥੇਬੰਦੀਆਂ ਨਾਲ ਤਾਲਮੇਲ ਕਰਨ ਤੇ ਸਹਿਯੋਗ ਲੈਣ ਲਈ ਕਿਸਾਨ ਤੇ ਟਰੇਡ ਜਥੇਬੰਦੀਆਂ ਨੇ ਮਿਲ ਕੇ 31 ਜਨਵਰੀ ਨੂੰ ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿਖੇ ਦਿਨੇ 11 ਵਜੇ ਇੱਕ ਵੱਡੀ ਮੀਟਿੰਗ ਸੱਦੀ ਹੈ।

ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਆੜਤੀ ਐਸੋਸੀਏਸ਼ਨਾਂ, ਟਰਾਂਸਪੋਰਟ ਨਾਲ ਜੁੜੀਆਂ ਜਥੇਬੰਦੀਆਂ, ਟਰੇਡ ਯੂਨੀਅਨਾਂ,ਵਿਦਿਆਰਥੀ, ਨੌਜਵਾਨ, ਔਰਤ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਸੱਦਾ ਭੇਜਿਆ ਗਿਆ ਹੈ। ਤਾਲਮੇਲ ਨੂੰ ਹੋਰ ਵਿਆਪਕ ਬਣਾਉਣ ਲਈ ਇਸੇ ਤਰ੍ਹਾਂ ਦੀਆਂ ਮੀਟਿੰਗਾਂ ਅੱਗੇ ਜਿਲਾ ਪੱਧਰ ਤੇ 2 ਫਰਵਰੀ ਅਤੇ ਤਹਿਸੀਲ ਪੱਧਰ ਤੇ 5 ਫਰਵਰੀ ਨੂੰ ਕੀਤੀਆਂ ਜਾਣਗੀਆਂ। ਮੋਰਚੇ ਨੇ 16 ਫਰਵਰੀ ਲਈ ਸਮਰਥਨ ਲੈਣ ਖਾਤਰ ਸੂਬੇ ਭਰ ਵਿੱਚ ਵੱਖ-ਵੱਖ ਵਪਾਰ ਮੰਡਲਾਂ ਤੱਕ ਪਹੁੰਚ ਕਰਨ ਦਾ ਫੈਸਲਾ ਵੀ ਕੀਤਾ ਹੈ।

ਕਿਸਾਨਾਂ ਦੀ ਪਿੰਡ ਪੱਧਰ ਤੱਕ ਵਿਸ਼ਾਲ ਲਾਮਬੰਦੀ ਖਾਤਰ 9 ਫਰਵਰੀ ਨੂੰ ਤਹਿਸੀਲ ਪੱਧਰ ਤੇ ਰੋਸ ਮਾਰਚ ਕਰਨ ਦਾ ਫੈਸਲਾ ਵੀ ਕੀਤਾ ਗਿਆ। 32 ਕਿਸਾਨ ਜਥੇਬੰਦੀਆਂ ਨੇ ਬੰਦ ਨੂੰ ਸਫਲ ਕਰਨ ਲਈ 16 ਫਰਵਰੀ ਵਾਲੇ ਦਿਨ ਨੂੰ ਜਿਲਾ ਤੇ ਤਹਿਸੀਲ ਕੇਂਦਰਾਂ ਪ੍ਰਮੁੱਖ ਸੜਕਾਂ ਅਤੇ ਚੌਕਾਂ’ ਤੇ ਵੱਡੇ ਇਕੱਠ ਕਰਕੇ ਜਾਮ ਕਰਨ ਦਾ ਫੈਸਲਾ ਵੀ ਕੀਤਾ।

ਮੀਟਿੰਗ ਵਿੱਚ ਫਰਾਂਸ ਜਰਮਨੀ ਅਤੇ ਪੋਲੈਂਡ ਸਮੇਤ ਯੂਰਪ ਦੇ ਵੱਖ ਵੱਖ ਦੇਸ਼ਾਂ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਦੁਨੀਆ ਭਰ’ ਚ ਖੇਤੀ ਖੇਤਰ ਉੱਪਰ ਕਾਰਪੋਰੇਟ ਦੇ ਹਮਲੇ ਵਿਰੁੱਧ ਕਿਸਾਨੀ ਸੰਘਰਸ਼ਾਂ ਦੇ ਉਭਾਰ ਨੂੰ ਜੀ ਆਇਆ ਕਿਹਾ ਗਿਆ। ਮੀਟਿੰਗ ਵਿੱਚ ਖੇਤੀ ਸੰਦਾਂ ਦੇ ਵਿੱਚ ਹੋਏ ਘਪਲੇ ਦੇ ਮਾਮਲੇ ਸਬੰਧੀ ਛੋਟੇ ਮੁਲਾਜ਼ਮਾਂ ਤੇ ਕਾਰਵਾਈ ਦੀ ਨੀਤੀ ਨੂੰ ਮਾਮਲੇ ਤੋਂ ਧਿਆਨ ਭਟਕਾਉਣ ਦੇ ਤੁੱਲ ਦੱਸਦਿਆਂ ਇਸ ਘਪਲੇ ਦੇ ਅਸਲ ਦੋਸ਼ੀਆਂ ਤੱਕ ਪਹੁੰਚਣ ਲਈ ਨਿਰਪੱਖ ਜਾਂਚ ਪੜਤਾਲ ਦੀ ਮੰਗ ਵੀ ਕੀਤੀ ਗਈ।

ਮੀਟਿੰਗ ਨੇ ਸਰਬ ਸੰਮਤੀ ਨਾਲ ਹੀ ਫੈਸਲਾ ਕਰਕੇ ਐਲਾਨ ਕੀਤਾ ਕਿ ਪੰਜਾਬ ਦੇ ਪਾਣੀਆਂ ਅਤੇ ਵਾਤਾਵਰਨ ਨਾਲ ਸੰਬੰਧਿਤ ਮੁੱਦਿਆਂ, ਕਰਜ਼ਾ ਮੁਕਤੀ, ਸੰਘੀ ਢਾਂਚੇ ਉੱਪਰ ਹੋ ਰਹੇ ਹਮਲਿਆਂ ਕਾਰਨ ਸੂਬੇ ਦੇ ਅਧਿਕਾਰਾਂ ਤੇ ਵੱਜ ਰਹੀ ਸੱਟ ਅਤੇ ਐਮਐਸਪੀ ਦੇ ਸਵਾਲ ਤੇ ਭਵਿੱਖੀ ਸੰਘਰਸ਼ ਦੀ ਅਗਲੀ ਰਣਨੀਤੀ ਘੜਨ ਲਈ 18 ਫਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ। ਇੱਕ ਮਤਾ ਪਾ ਕੇ ਸੁਪਰੀਮ ਕੋਰਟ ਦੇ ਵਕੀਲ ਸ੍ਰੀ ਭਾਨੂੰ ਪ੍ਰਤਾਪ ਸਿੰਘ ਵਲੋਂ ਪਾਰਦਰਸ਼ੀ ਚੋਣਾਂ ਲਈ ਈਵੀਐਮ ਦੀ ਥਾਂ ਬੈਲਟ ਪੇਪਰਾਂ ਰਾਹੀ ਚੋਣਾਂ ਕਰਵਾਉਣ ਲਈ ਛੇੜੀ ਗਈ ਮੁਹਿੰਮ ਦਾ ਸਮਰਥਨ ਕੀਤਾ ਗਿਆ।

ਅੱਜ ਦੀ ਮੀਟਿੰਗ ਵਿੱਚ ਡਾ. ਦਰਸ਼ਨਪਾਲ, ਪਰਮਿੰਦਰ ਸਿੰਘ ਪਾਲ ਮਾਜਰਾ,ਬਲਦੇਵ ਸਿੰਘ ਨਿਹਾਲਗ੍ਹੜ, ਬੂਟਾ ਸਿੰਘ ਬੁਰਜਗਿੱਲ, ਵੀਰਪਾਲ ਸਿੰਘ ਢਿੱਲੋ,ਡਾ.ਸਤਨਾਮ ਸਿੰਘ ਅਜਨਾਲਾ, ਦਵਿੰਦਰ ਸਿੰਘ,ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਨਛੱਤਰ ਸਿੰਘ ਜੈਤੋ, ਸੁੱਖਗਿੱਲ ਮੋਗਾ, ਰੁਲਦੂ ਸਿੰਘ ਮਾਨਸਾ, ਵੀਰ ਸਿੰਘ ਬੜਵਾ, ਰੂਪਬਸੰਤ ਸਿੰਘ, ਹਰਜਿੰਦਰ ਸਿੰਘ ਟਾਂਡਾ, ਹਰਜੀਤ ਸਿੰਘ ਰਵੀ,ਹਰਬੰਸ ਸਿੰਘ ਸੰਘਾ, ਪ੍ਰੇਮ ਸਿੰਘ ਭੰਗੂ, ਹਰਦੇਵ ਸਿੰਘ ਸੰਧੂ, ਕੰਵਲਪ੍ਰੀਤ ਸਿੰਘ ਪੰਨੂ, ਕਿਰਨਜੀਤ ਸੇਖੋਂ, ਬੋਘ ਸਿੰਘ ਮਾਨਸਾ, ਰਾਜਵਿੰਦਰ ਕੌਰ ਰਾਜੂ, ਅਵਤਾਰ ਸਿੰਘ ਮੇਹਲੋ, ਮੁਕੇਸ਼ ਚੰਦਰ, ਬਲਦੇਵ ਸਿੰਘ ਲਤਾਲਾ, ਅਵਤਾਰ ਸਿੰਘ ਮਹਿਮਾ, ਗੁਰਨਾਮ ਸਿੰਘ ਭੀਖੀ ਅਤੇ ਰਾਮਿੰਦਰ ਸਿੰਘ ਪਟਿਆਲਾ ਆਦਿ ਹਾਜ਼ਰ ਸਨ।

ਭਾਰਤ ਬੰਦ ਦੌਰਾਨ ਇਨ੍ਹਾਂ ਨੂੰ ਮਿਲੇਗੀ ਛੋਟ

ਇਸ ਮੌਕੇ ਬਰਾਤਾਂ, ਮਰੀਜ਼ਾਂ ਅਤੇ ਮਰਗਤ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਨੂੰ ਛੋਟ ਦੇਣ ਦਾ ਫੈਸਲਾ ਕਰਦੇ ਹੋਏ ਜਲਦੀ ਹੀ ਇਸ ਸਬੰਧੀ ਦਿਸ਼ਾ ਨਿਰਦੇਸ਼ ਦਿੰਦਾ ਇੱਕ ਪੱਤਰ ਹਰੇਕ ਇਕਾਈ ਪੱਧਰ ਤੱਕ ਜਾਰੀ ਕੀਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments