Monday, April 22, 2024
No menu items!
HomeEducationਵੱਡੀ ਖ਼ਬਰ: ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ, ਝੂਠੇ...

ਵੱਡੀ ਖ਼ਬਰ: ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ, ਝੂਠੇ ਲਾਰਿਆਂ ਤੋਂ ਤੰਗ ਸਰਵ ਸਿੱਖਿਆ ਅਭਿਆਨ ਦਫ਼ਤਰੀ ਕਾਮਿਆਂ ਨੇ ਲਿਆ ਅਹਿਮ ਫ਼ੈਸਲਾ

 

28 ਫਰਵਰੀ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ, ਮੁੱਖ ਮੰਤਰੀ ਦੇ ਫ਼ੈਸਲੇ ਦੇ ਬਾਵਜੂਦ ਦਫ਼ਤਰੀ ਮੁਲਾਜ਼ਮਾਂ ਨੂੰ ਰੈਗੂਲਰ ਦੇ ਆਰਡਰ ਨਹੀਂ ਹੋਏ ਨਸੀਬ

ਕਲਮ ਛੋੜ ਹੜਤਾਲ ਅੱਜ ਛੇਵੇਂ ਦਿਨ ਵੀ ਰਹੀ ਜਾਰੀ, ਸੇਵਾਵਾਂ ਸਿੱਖਿਆ ਵਿਭਾਗ ‘ਚ ਰੈਗੂਲਰ ਕਰਨ ਅਤੇ ਤਨਖਾਹ ਕਟੋਤੀ ਬੰਦ ਕਰਨ ਦੀ ਲੰਬੇ ਸਮੇਂ ਤੋਂ ਕਰ ਰਹੇ ਨੇ ਮੰਗ

ਦਲਜੀਤ ਕੌਰ, ਪਟਿਆਲਾ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮਾਨ ਸਰਕਾਰ ਦੇ ਕੈਬਿਨਟ ਮੰਤਰੀਆਂ ਵੱਲੋਂ ਵਾਅਦਾ ਕਰਕੇ ਫੈਸਲਾ ਲੈਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਹੁੰਦੇ ਦੇਖ ਮੁਲਾਜ਼ਮਾਂ ਨੇ ਸਘੰਰਸ਼ ਨੂੰ ਅੱਗੇ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਤਿੰਨ ਦਿਨਾ ਦੀ ਸੰਕੇਤਕ ਹੜਤਾਲ ਨੂੰ ਮੁਲਾਜ਼ਮਾਂ ਵੱਲੋਂ ਅੱਗੇ ਵਧਾਉਂਦੇ ਹੋਏ 28 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮ ਇਸ ਗੱਲ ਤੋਂ ਨਰਾਜ਼ ਨਜ਼ਰ ਆ ਰਹੇ ਸਨ ਕਿ ਕੈਬਿਨਟ ਸਬ ਕਮੇਟੀ ਵੱਲੋਂ ਮਿਤੀ 22/11/2023 ਅਤੇ 31/01/2024 ਨੂੰ ਫੈਸਲਾ ਲੇਣ ਦੇ ਬਾਵਜੂਦ ਵੀ ਅਫਸਰ ਕਮੇਟੀ ਪਿਛਲੇ ਤਕਰੀਬਨ ਢਾਈ ਮਹੀਨੇ ਤੋਂ ਇਕ ਮੀਟਿੰਗ ਹੀ ਨਹੀ ਕਰ ਰਹੀ। ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਅਤੇ ਉਸ ਤੇ ਤਿੰਨ ਮੰਤਰੀ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਬੰਦ ਹੋਈ।

ਸੂਬੇ, ਸਰਕਾਰ ਅਤੇ ਵਿਭਾਗ ਨੂੰ ਚਲਾਉਣ ਲਈ ਦਫਤਰੀ ਮੁਲਾਜ਼ਮ ਸਰਕਾਰਾਂ ਦੀ ਰੀੜ ਦੀ ਹੱਡੀ ਮੰਨੇ ਜਾਦੇ ਹਨ ਪ੍ਰੰਤੂ ਪੰਜਾਬ ਦਾ ਸਿੱਖਿਆ ਵਿਭਾਗ ਕਿਸੇ ਵੀ ਪਾਰਟੀ ਦੀ ਸਰਕਾਰ ਆਈ ਹੋਵੇ ਦਫਤਰੀ ਮੁਲਾਜ਼ਮਾਂ ਨਾਲ ਵਿਤਕਰਾ ਹੀ ਕਰਦਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਹਰ ਵਾਰ ਦਫਤਰੀ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਹਰ ਵਾਰ ਵਿਸਾਰਿਆ ਜਾ ਰਿਹਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲਾ ਲੈਣ ਦੇ ਬਾਵਜੂਦ ਵੀ ਮਹੀਨਿਆ ਤੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਕੰਮ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਗਿਆ।

ਆਗੂਆ ਨੇ ਦੱਸਿਆ ਕਿ ਜਦੋਂ ਦੀ ਆਪ ਸਰਕਾਰ ਸੱਤਾ ਵਿਚ ਹੈ ਸਿੱਖਿਆ ਮੰਤਰੀ ਅਤੇ ਵਿਭਾਗੀ ਅਧਿਕਾਰੀਆ ਵੱਲੋਂ ਮੁਲਾਜ਼ਮਾਂ ਨਾਲ ਅਨੇਕਾਂ ਮੀਟਿੰਗਾਂ ਕੀਤੀਆ ਗਈਆ ਪਰ ਸਿਰਫ ਭਰੋਸੇ ਤੇ ਲਾਰੇ ਵਿਚ ਸਮਾਂ ਟਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮਿਤੀ 22.11.2023 ਅਤੇ 31.01.2024 ਨੂੰ ਕੈਬਿਨਟ ਸਬ ਕਮੇਟੀ ਦੀ ਪੰਜਾਬ ਭਵਨ ਵਿਖੇ ਮੀਟਿੰਗ ਹੋਈ ਜਿਸ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਰਮਚਾਰੀਆ ਨੂੰ ਪੱਕਾ ਕਰਨ ਦੀ ਸਹਿਮਤੀ ਦਿੱਤੀ ਗਈ ਪਰ 2 ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਤੇ ਵੀ ਕਰਮਚਾਰੀਆ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਦੂਰ ਕੀਤੀ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਹਰਦੇਵ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ।

ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਇਸ ਕਰਕੇ ਸਮੁੱਚੇ ਦਫਤਰੀ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਮੰਗਾਂ ਵੱਲ ਨਾ ਧਿਆਨ ਦਿੱਤਾ ਤਾਂ ਮੁਲਾਜ਼ਮ ਪੱਕਾ ਧਰਨਾ ਲਗਾ ਕੇ ਅਤੇ ਆਉਣ ਵਾਲੇ ਦਿਨਾਂ ਚ ਪ੍ਰਚਾਰ ਰੈਲੀਆਂ ਦੌਰਾਨ ਮੁੱਖ ਮੰਤਰੀ ਤੇ ਕੈਬਿਨਟ ਮੰਤਰੀਆਂ ਦਾ ਘਿਰਾਓ ਕਰਨਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments