Friday, March 1, 2024
No menu items!
HomePunjabਵੱਡੀ ਖ਼ਬਰ: ਪੰਜਾਬ ਦੇ ਇੱਕ AAP ਵਿਧਾਇਕ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਵੱਡੀ ਖ਼ਬਰ: ਪੰਜਾਬ ਦੇ ਇੱਕ AAP ਵਿਧਾਇਕ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

 

Punjab News: ਅਦਾਲਤ ਨੇ ਬਿਆਸ ਪੁਲੀਸ ਨੂੰ ਹੁਕਮ ਜਾਰੀ ਕਰ ਦੀਆਂ ਕਿਹਾ ਕੇ, AAP ਦਲਬੀਰ ਸਿੰਘ ਟੌਗ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਤਾਰੀਖ਼ 17 ਫਰਵਰੀ 2024 ਨੂੰ ਪੇਸ਼ ਕਰੇ

ਬਾਬਾ ਬਕਾਲਾ-

Punjab News: ਹਲਕਾ ਬਾਬਾ ਬਕਾਲਾ ਦੇ AAP ਦਲਬੀਰ ਸਿੰਘ ਟੌਗ ਦੀ ਗ੍ਰਿਫਤਾਰੀ ਦੇ ਵਰੰਟ ਜੁਡੀਸ਼ੀਅਲ ਮਜਿਸਟਰੇਟ ਬਾਬਾ ਬਕਾਲਾ ਦੀ ਅਦਾਲਤ ਵਲੋਂ ਜਾਰੀ ਕੀਤੇ ਗਏ ਹਨ। ਅਦਾਲਤ ਨੇ ਆਪਣੇ ਹੁਕਮਾਂ ਵਿਚ ਲਿਖਿਆ ਹੈ ਕਿ ਉਕਤ ਵਿਧਾਇਕ 26 ਜਨਵਰੀ ਗਣਤੰਤਰ ਦਿਹਾੜੇ ਤੇ ਮੁੱਖ ਮਹਿਮਾਨ ਦੇ ਤੌਰ ਤੇ ਹਾਕੀ ਸਟੇਡੀਅਮ ਬਾਬਾ ਬਕਾਲਾ ਪੁੱਜੇ ਸਨ, ਜਿਸ ਲਈ ਪੁਲੀਸ ਜ਼ਿੰਮੇਵਾਰ ਹੈ।

ਇਹ ਵੀ ਪੜ੍ਹੋ- IMD Alert: ਪੰਜਾਬ ‘ਚ 4 ਫਰਵਰੀ ਤੱਕ ਭਾਰੀ ਮੀਂਹ ਦਾ ਅਲਰਟ! ਗੜੇਮਾਰੀ ਕਾਰਨ ਤਾਪਮਾਨ ਡਿੱਗਿਆ

ਮੀਡੀਆ ਰਿਪੋਰਟਾਂ ਮੁਤਾਬਿਕ, ਅਦਾਲਤ ਨੇ ਪੁਲੀਸ ਥਾਣਾ ਬਿਆਸ ਦੇ ਐੱਸ ਐੱਚ ਉ ਨੂੰ ਹੁਕਮ ਜਾਰੀ ਕਰ ਦੀਆਂ ਕਿਹਾ ਕਿ, ਉਹ ਹਲਕਾ ਵਿਧਾਇਕ ਦਲਬੀਰ ਸਿੰਘ ਟੌਗ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਤਾਰੀਖ਼ 17 ਫਰਵਰੀ 2024 ਨੂੰ ਪੇਸ਼ ਕਰੇ, ਜਿਸ ਦੀ ਜ਼ਿੰਮੇਵਾਰੀ ਥਾਣਾ ਮੁਖੀ ਦੀ ਹੋਵੇਗੀ।

ਅਦਾਲਤੀ ਹੁਕਮਾਂ ਦੀ ਕਾਪੀ ਅਨੁਸਾਰ ਜੁਡੀਸ਼ੀਅਲ ਮਜਿਸਟਰੇਟ ਪਹਿਲਾ ਦਰਜਾ ਬਾਬਾ ਬਕਾਲਾ ਬਿਕਰਮ ਦੀਪ ਸਿੰਘ ਦੀ ਅਦਾਲਤ ਵਿਚ ਸੰਪੂਰਨ ਸਿੰਘ ਮੱਕੜ ਬਨਾਮ ਦਲਬੀਰ ਸਿੰਘ ਟੌਗ ਦਾ ਕੇਸ ਚੱਲ ਰਿਹਾ ਸੀ ਜਿਸ ਨੂੰ ਐਡਵੋਕੇਟ ਸਰਬਜੀਤ ਸਿੰਘ ਗਿੱਲ ਵਲੋਂ ਦਾਇਰ ਕੀਤਾ ਗਿਆ ਸੀ।

ਜਿਸ ਸਬੰਧੀ ਅਦਾਲਤ ਵਲੋਂ ਪੰਜ ਵਾਰ ਆਮ ਆਦਮੀ ਪਾਰਟੀ ਦੇ ਚੁਣੇ ਗਏ ਹਲਕਾ ਵਿਧਾਇਕ ਦਲਬੀਰ ਸਿੰਘ ਟੌਗ ਨੂੰ ਪੁਲੀਸ ਰਾਹੀ ਵਾਰੰਟ ਭੇਜੇ ਗਏ ਸਨ, ਪਰ ਪੁਲੀਸ ਵਲੋ ਉਕਤ ਵਿਧਾਇਕ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments