Tuesday, May 21, 2024
No menu items!
HomeChandigarhਵੱਡੀ ਖ਼ਬਰ: BDPO 30,000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

ਵੱਡੀ ਖ਼ਬਰ: BDPO 30,000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

 

BDPO ਨੂੰ ਵਿਜੀਲੈਂਸ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਨੈੱਟਵਰਕ, ਲੁਧਿਆਣਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (BDPO) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸਦੀ ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ।

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments