Saturday, March 2, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ BDPO ਸਸਪੈਂਡ

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ BDPO ਸਸਪੈਂਡ

 

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ BDPO ਤੁਰੰਤ ਪ੍ਰਭਾਵ ਨਾਲ ਮੁਅੱਤਲ

ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (BDPO) ਸਰਬਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਸਰਬਜੀਤ ਸਿੰਘ ਨੂੰ ਕੱਲ੍ਹ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਫ਼ਿਰੋਜ਼ਪੁਰ ਹੋਵੇਗਾ।

ਇਸੇ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਗ਼ਲਤਾਨ ਅਧਿਕਾਰੀਆਂ ਵਿਰੁੱਧ ਕਾਰਵਾਈ ਫ਼ੈਸਲਾਕੁਨ ਨਤੀਜੇ ਤੱਕ ਪਹੁੰਚਾਈ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments