Tuesday, April 23, 2024
No menu items!
HomeChandigarhਵੱਡੀ ਖ਼ਬਰ: ਭਗਵੰਤ ਮਾਨ ਵੱਲੋਂ ਇਨ੍ਹਾਂ ਲੀਡਰਾਂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ...

ਵੱਡੀ ਖ਼ਬਰ: ਭਗਵੰਤ ਮਾਨ ਵੱਲੋਂ ਇਨ੍ਹਾਂ ਲੀਡਰਾਂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਦੀ ਚੁਣੌਤੀ! 33 ਨੰਬਰ ਛੱਡੋ, 25 ਨੰਬਰ ਹੀ ਲੈ ਕੇ ਦਿਖਾਉਣ

 

ਪੰਜਾਬੀ ਭਾਸ਼ਾ ਦੇ ਨਲਾਇਕ ਸਿਆਸਤਦਾਨ ਬਾਦਲ-ਮਜੀਠੀਆ ਅਤੇ ਬਾਜਵਾ, ਵੜਿੰਗ ਤੇ ਨਵਜੋਤ ਸਿੱਧੂ ਨੂੰ ਸੀਐੱਮ ਮਾਨ ਨੇ ਦੱਸਿਆ…!

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ‘ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼’ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ, ਪੰਜਾਬੀ ਭਾਸ਼ਾ ਦੇ ਨਲਾਇਕ ਸਿਆਸਤਦਾਨ ਵਿਰੋਧੀ ਧਿਰ ਦੇ ਕੁੱਝ ਲੀਡਰਾਂ ਨੂੰ ਦੱਸਿਆ ਹੈ।

ਮੁੱਖ ਮੰਤਰੀ ਨੇ ਅਕਾਲੀ ਨੇਤਾ ਹਰਸਿਮਰਤ ਕੌਰ ਬਾਦਲ, ਬਿਕਰਮ ਮਜੀਠੀਆ, ਅਤੇ ਕਾਂਗਰਸੀ ਲੀਡਰ ਪ੍ਰਤਾਪ ਬਾਜਵਾ, ਰਾਜਾ ਵੜਿੰਗ ਤੇ ਨਵਜੋਤ ਸਿੱਧੂ ਨੂੰ ਪੰਜਾਬੀ ਭਾਸ਼ਾ ਦੇ ਨਲਾਇਕ ਸਿਆਸਤਦਾਨ ਦੱਸਦਿਆਂ ਇਨ੍ਹਾਂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਦੀ ਚੁਣੌਤੀ ਦਿੱਤੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਤਾ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਹ ਇਨ੍ਹਾਂ ਲੀਡਰਾਂ ਨੂੰ ਸਵਾਲਾਂ ਦੇ ਜਵਾਬ ਵੀ ਦੱਸ ਦੇਣ ਤਾਂ ਵੀ ਉਹ ਉੱਤਰ ਸਹੀ ਨਹੀਂ ਲਿਖ ਸਕਦੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments