Saturday, March 2, 2024
No menu items!
HomeChandigarhਵੱਡੀ ਖ਼ਬਰ: ਕਰਜ਼ਾ ਲੈਣ ਤੋਂ ਪਹਿਲਾਂ Bribery Scandal! ਪਟਵਾਰੀ ਚਮਕੌਰ ਖਿਲਾਫ਼ FIR...

ਵੱਡੀ ਖ਼ਬਰ: ਕਰਜ਼ਾ ਲੈਣ ਤੋਂ ਪਹਿਲਾਂ Bribery Scandal! ਪਟਵਾਰੀ ਚਮਕੌਰ ਖਿਲਾਫ਼ FIR ਦਰਜ, ਕਰਿੰਦਾ 6000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

 

Bribery scandal- ਦਫ਼ਤਰ ਤੋਂ ਫ਼ਰਾਰ ਹੋਏ ਸਹਿ ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ- ਵਿਜੀਲੈਂਸ

ਪੰਜਾਬ ਨੈੱਟਵਰਕ, ਚੰਡੀਗੜ੍ਹ

Bribery scandal – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ- Holiday Alert: ਪੰਜਾਬ ਦੇ ਇਸ ਸ਼ਹਿਰ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਕੇਸ਼ ਕੁਮਾਰ ਵਾਸੀ ਪਿੰਡ ਕੁਹਾੜਾ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਆਪਣੇ ਨਵੇਂ ਖਰੀਦੇ ਪਲਾਟ ਦਾ ਇੰਤਕਾਲ ਕਰਵਾਉਣ ਅਤੇ ਉਸ ਪਲਾਟ ਉੱਪਰ ਕਰਜ਼ਾ ਲੈਣ ਸਬੰਧੀ ਫਰਦਾਂ ਦੀਆਂ ਕਾਪੀਆਂ ਲੈਣ ਬਦਲੇ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੇ ਉਸ ਤੋਂ 6,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨੇ ਜਾਲ ਵਿਛਾ ਕੇ ਪਟਵਾਰੀ ਚਮਕੌਰ ਸਿੰਘ ਦੇ ਪ੍ਰਾਈਵੇਟ ਸਹਾਇਕ ਅਸ਼ੋਕ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਦਫ਼ਤਰ ਤੋਂ ਫ਼ਰਾਰ ਹੋਏ ਸਹਿ ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ, ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments