Monday, May 20, 2024
No menu items!
HomeChandigarhਵੱਡੀ ਖ਼ਬਰ: ਚੰਡੀਗੜ੍ਹ ਮੇਅਰ ਦੀ ਚੋਣ ਹੋਈ ਮੁਲਤਵੀ- ਭਾਜਪਾ ਨੇ ਫਸਾਇਆ ਪੇਚ!...

ਵੱਡੀ ਖ਼ਬਰ: ਚੰਡੀਗੜ੍ਹ ਮੇਅਰ ਦੀ ਚੋਣ ਹੋਈ ਮੁਲਤਵੀ- ਭਾਜਪਾ ਨੇ ਫਸਾਇਆ ਪੇਚ! ਗੱਠਜੋੜ ਚੱਲਿਆ ਕੋਰਟ

 

ਮੇਅਰ ਦੀ ਚੋਣ ਭਾਜਪਾ ਨੇ ਫਸਾਇਆ ਪੇਚ!

ਪੰਜਾਬ ਨੈੱਟਵਰਕ, ਚੰਡੀਗੜ੍ਹ-

ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦੀ ਚੋਣ ਅੱਜ ਹੋਣੀ ਸੀ, ਜੋ ਕਿ ਮੁਲਤਵੀ ਹੋ ਗਈ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਸੂਚਨਾ ਮਿਲੀ ਹੈ।

ਦੱਸਿਆ ਜਾ ਰਿਹਾ ਹੈ ਕਿ, ਅੱਜ ਹੋਣ ਵਾਲੀ ਮੀਟਿੰਗ ਲਈ ਪ੍ਰਧਾਨਗੀ ਅਥਾਰਟੀ ਵਜੋਂ ਨਾਮਜ਼ਦ ਕੀਤੇ ਗਏ ਅਨਿਲ ਮਸੀਹ ਦੀ ਸਿਹਤ ਖਰਾਬ ਹੋਣ ਕਾਰਨ ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ ਕਰ ਦਿੱਤੀ ਗਈ ਹੈ।

ਇੱਥੋਂ ਦੇ ਸੈਕਟਰ 17 ਸਥਿਤ ਐਮਸੀ ਬਿਲਡਿੰਗ ਦੇ ਸਾਹਮਣੇ ਉਸ ਸਮੇਂ ਭਾਰੀ ਡਰਾਮਾ ਦੇਖਣ ਨੂੰ ਮਿਲਿਆ ਜਦੋਂ ਕਾਂਗਰਸ ਅਤੇ ‘ਆਪ’ ਦੇ ਕੌਂਸਲਰਾਂ ਨੂੰ ਬਿਲਡਿੰਗ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ।

ਦੋਵਾਂ ਧਿਰਾਂ ਦੇ ਕੌਂਸਲਰਾਂ ਨੇ ਇਮਾਰਤ ਦੇ ਬਾਹਰ ਧਰਨਾ ਦਿੱਤਾ। ਪੁਲੀਸ ਨੇ ਕੌਂਸਲਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਬਾਂਸਲ ਨੇ ਕਿਹਾ ਕਿ ਭਾਜਪਾ ਆਪਣੀ ਤਾਕਤ ਦੀ ਦੁਰਵਰਤੋਂ ਕਰ ਰਹੀ ਹੈ। ਬਾਂਸਲ ਨੇ ਕਿਹਾ ਕਿ ਹੁਣ ਉਹ ਇਸ ਫੈਸਲੇ ਖਿਲਾਫ ਅਦਾਲਤ ਦਾ ਰੁਖ ਕਰਨਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments