Saturday, April 13, 2024
No menu items!
HomeEducationਵੱਡੀ ਖ਼ਬਰ: ਪੰਜਾਬ ਕੈਬਨਿਟ ਵਲੋਂ ਅਧਿਆਪਕਾਂ ਦੀ ਤਬਾਦਲਾ ਨੀਤੀ 'ਚ ਬਦਲਾਅ

ਵੱਡੀ ਖ਼ਬਰ: ਪੰਜਾਬ ਕੈਬਨਿਟ ਵਲੋਂ ਅਧਿਆਪਕਾਂ ਦੀ ਤਬਾਦਲਾ ਨੀਤੀ ‘ਚ ਬਦਲਾਅ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਕੈਬਨਿਟ ਦੇ ਵਲੋਂ ਅਧਿਆਪਕਾਂ ਦੀ ਪਹਿਲੀ ਤਬਾਦਲਾ ਨੀਤੀ ਦੇ ਵਿਚ ਬਦਲਾਅ ਕਰ ਦਿੱਤਾ ਗਿਆ ਹੈ। ਹੁਣ ਅਧਿਆਪਕਾਂ ਦੀ ਤਬਾਦਲਾ ਨੀਤੀ ਵਿਚ ਸੁਧਾਰ ਕਰਕੇ ਅਧਿਆਪਕਾਂ ਨੂੰ ਘਰ ਦੇ ਨੇੜੇ ਪੋਸਟਿੰਗ ਦੇਣ ਦਾ ਫ਼ੈਸਲਾ ਮਾਨ ਸਰਕਾਰ ਦੇ ਵਲੋਂ ਕੀਤਾ ਗਿਆ ਹੈ।

ਮੰਤਰੀ ਮੰਡਲ ਨੇ ਸਾਲ 2019 ਦੀ ਅਧਿਆਪਕ ਤਬਾਦਲਾ ਨੀਤੀ ਦੇ ਪੈਰਾ-9 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਅਧਿਆਪਕ ਕਾਡਰ ਦੇ ਉਨ੍ਹਾਂ ਕਰਮਚਾਰੀਆਂ ਦੇ ਵਡੇਰੇ ਹਿੱਤ ਵਿੱਚ ਕੀਤੀ ਗਈ ਹੈ, ਜੋ ਕਿ ਛੋਟ ਮੁਕਤ ਸ਼੍ਰੇਣੀ ਵਿੱਚ ਆਉਂਦੇ ਹਨ।

ਇਸ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜਿਹੜੇ ਮੁਲਾਜ਼ਮ ਕੈਂਸਰ ਮਰੀਜ਼ (ਖੁਦ, ਜੀਵਨ ਸਾਥੀ ਜਾਂ ਬੱਚੇ)/ ਡਾਇਲਸਿਸ (ਖੁਦ, ਜੀਵਨ ਸਾਥੀ ਜਾਂ ਬੱਚੇ)/ਲਿਵਰ ਜਾਂ ਗੁਰਦਾ ਟਰਾਂਸਪਲਾਂਟ/40 ਫੀਸਦੀ ਤੋਂ ਵੱਧ ਦਿਵਿਆਂਗ/ਹੈਪੇਟਾਈਟਸ-ਬੀ/ਹੈਪੇਟਾਈਟਸ-ਸੀ/ਸਿੱਕਲ ਸੈੱਲ ਅਨੀਮੀਆ/ਥੈਲੇਸੀਮੀਆ (ਖੁਦ ਜਾਂ ਬੱਚੇ)/ਤਲਾਕਸ਼ੁਦਾ/ਜਿਨ੍ਹਾਂ ਮੁਲਾਜ਼ਮਾਂ ਦੇ ਵਿਸ਼ੇਸ਼ ਬੱਚੇ ਜਾਂ ਬੌਧਿਕ ਤੌਰ ਉਤੇ ਵਿਸ਼ੇਸ਼ ਬੱਚੇ ਹਨ/ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ/ਜੀਵਨ ਸਾਥੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸੇਵਾ ਨਿਭਾਅ ਰਹੇ ਮੁਲਾਜ਼ਮ ਦਾ ਕਿਸੇ ਹੋਰ ਸਟੇਸ਼ਨ ਉਤੇ ਤੁਰੰਤ ਜਾਣਾ ਲੋੜੀਂਦਾ ਹੋਵੇ ਅਤੇ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੋਵੇ ਜਾਂ ਉਹ ਅਧਿਆਪਕ ਜਿਸ ਦਾ ਜੀਵਨ ਸਾਥੀ ਹਥਿਆਰਬੰਦ ਸੈਨਾਵਾਂ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਉਸ ਦੀ ਤਾਇਨਾਤੀ ਔਖੀਆਂ ਹਾਲਤਾਂ ਵਾਲੀ ਥਾਂ ਉਤੇ ਹੋਵੇ, ਇਨ੍ਹਾਂ ਸਾਰਿਆਂ ਕੇਸਾਂ ਵਿੱਚ ਬਦਲੀਆਂ ਲਈ ਬੇਨਤੀਆਂ ਮਹੀਨੇ ਦੇ ਆਧਾਰ ਉਤੇ ਪੋਰਟਲ ਉਤੇ ਜਮ੍ਹਾਂ ਹੋਣਗੀਆਂ ਅਤੇ ਕੋਈ ਵੀ ਆਫਲਾਈਨ ਬੇਨਤੀ ਪ੍ਰਵਾਨ ਨਹੀਂ ਕੀਤੀ ਜਾਵੇਗੀ ਅਜਿਹੇ ਮਾਮਲਿਆਂ ਵਿੱਚ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਜਾਣਗੇ।

ਮੀਟਿੰਗ ਦੌਰਾਨ ਪੰਜਾਬ ‘ਚ ਅਧਿਆਪਕਾਂ ਦੀ ਤਬਾਦਲਾ ਨੀਤੀ ‘ਚ ਵੀ ਸੋਧ ਕੀਤੀ ਗਈ ਹੈ, ਜਿਸ ਨਾਲ ਅਧਿਆਪਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਤੋਂ ਇਲਾਵਾ ਜੰਗੀ ਵਿਧਵਾਵਾਂ ਦੀ ਜੰਗੀ ਜਗੀਰ ਦੀ ਰਾਸ਼ੀ ਨੂੰ 10 ਹਜ਼ਾਰ ਤੋਂ ਵਧਾ 20 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਪੰਜਾਬ ‘ਚ ਪ੍ਰੋਫੈਸਰਾਂ ਦੀ ਭਰਤੀ ਲਈ ਉਮਰ ‘ਚ ਛੋਟ ਦਿੱਤੀ ਗਈ ਹੈ। ਕੱਚੇ ਅਧਿਆਪਕ, ਗੈਸਟ ਫੈਕਲਟੀ ਦੀ ਭਰਤੀ ਲਈ ਉਮਰ 37 ਸਾਲ ਤੋਂ ਵਧਾ ਕੇ 45 ਸਾਲ ਕੀਤੀ ਗਈ ਹੈ। ਇਸ ਤੋਂ ਇਲਾਵਾ ਨਵੀਆਂ ਅਸਾਮੀਆਂ ਦੀ ਵੀ ਸਿਰਜਣਾ ਕੀਤੀ ਗਈ ਹੈ।

ਹੋਰ ਵੇਰਵੇ ਜਲਦੀ ਅਪਡੇਟ ਕੀਤੇ ਜਾਣਗੇ….

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments