Saturday, April 13, 2024
No menu items!
HomeChandigarhਵੱਡੀ ਖ਼ਬਰ: ਚਤਰ ਥਾਣੇਦਾਰ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

ਵੱਡੀ ਖ਼ਬਰ: ਚਤਰ ਥਾਣੇਦਾਰ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

 

ਚਤਰ ਥਾਣੇਦਾਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ

ਦਲਜੀਤ ਕੌਰ, ਚੰਡੀਗੜ੍ਹ

ਚਤਰ ਥਾਣੇਦਾਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਥਾਣੇਦਾਰ) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲੀਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲ਼ੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ।

ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਛੋਟਾ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਇੱਕ ਗੱਡੀ (ਅਰਟਿਗਾ ਕਾਰ) ਵੀ ਚੁੱਕ ਕੇ ਲੈ ਗਿਆ ਹੈ ਜੋ ਉਸਦੀ ਪਤਨੀ ਦੇ ਨਾਮ ‘ਤੇ ਰਜਿਸਟਰਡ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਏ.ਐਸ.ਆਈ. ਰਣਜੀਤ ਸਿੰਘ ਨੂੰ ਰਿਸ਼ਵਤ ਦੇਣ ਲਈ ਧਮਕੀਆਂ ਦੇ ਰਿਹਾ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਉਸਦੀ ਪਤਨੀ ਨੂੰ ਵੀ ਨਾਮਜ਼ਦ ਕਰ ਦੇਵੇਗਾ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਏ.ਐਸ.ਆਈ. ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments