Tuesday, May 14, 2024
No menu items!
HomeChandigarhਵੱਡੀ ਖ਼ਬਰ: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮਿਡਲ ਸਕੂਲਾਂ ਨੂੰ ਬੰਦ ਕਰਨ...

ਵੱਡੀ ਖ਼ਬਰ: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਤਜਵੀਜ਼, ਮੰਗਿਆ ਹਾਊਸ ਦਾ ਸਾਥ

 

ਮਿਡਲ ਸਕੂਲਾਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਮੈਂ ਇਸ ਸਬੰਧੀ ਹਾਊਸ ਦਾ ਸਾਥ ਮੰਗਦਾ- ਹਰਜੋਤ ਸਿੰਘ ਬੈਂਸ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਲੋਂ ਵਿਧਾਨ ਸਭਾ ਦੇ ਅੱਜ ਬਜਟ ਸੈਸ਼ਨ ਦੌਰਾਨ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਤਜਵੀਜ਼ ਦਿੱਤੀ।

ਹਰਜੋਤ ਬੈਂਸ ਨੇ ਕਿਹਾ ਕਿ, ਸੂਬੇ ਦੇ ਬਹੁਤ ਸਾਰੇ ਮਿਡਲ ਸਕੂਲ ਅਜਿਹੇ ਹਨ, ਜਿਨ੍ਹਾਂ ਵਿਚ ਨਾ-ਮਾਤਰ 10-12 ਬੱਚੇ ਹਨ। ਇਨ੍ਹਾਂ ਸਕੂਲਾਂ ਨੂੰ ਜੇ ਬੰਦ ਕਰਕੇ, 8-10 ਕਿਲੋਮੀਟਰ ਦੇ ਘੇਰੇ ਵਿਚ ਇੱਕ ਚੰਗਾ ਸਕੂਲ ਬਣਾਇਆ ਜਾਵੇ ਤਾਂ, ਬੱਚਿਆਂ ਨੂੰ ਚੰਗੀ ਵਿਦਿਆ ਪ੍ਰਾਪਤ ਹੋ ਸਕਦੀ ਹੈ।

ਬੈਂਸ ਦੇ ਵਲੋਂ ਇਨ੍ਹਾਂ ਘੱਟ ਬੱਚਿਆਂ ਵਾਲੇ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਤਜਵੀਜ਼ ਦਿੱਤੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਹਾਊਸ ਦਾ ਸਾਥ ਮੰਗਿਆ।

ਇਥੇ ਜਿਕਰਯੋਗ ਹੈ ਕਿ, ਘੱਟ ਬੱਚਿਆਂ ਵਾਲੇ ਸਕੂਲਾਂ ਸਬੰਧੀ ਫੈਸਲਾ ਲੈਣ ਵਾਲੇ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਦੇ ਵੱਲੋਂ ਪ੍ਰਸਾਵ ਪੇਸ਼ ਕੀਤਾ ਗਿਆ।

ਜਿਸ ਦੇ ਜਵਾਬ ਵਿਚ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ, ਘੱਟ ਬੱਚਿਆਂ ਵਾਲੇ ਮਿਡਲ ਸਕੂਲਾਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਮੈਂ ਇਸ ਸਬੰਧੀ ਹਾਊਸ ਦਾ ਸਾਥ ਮੰਗਦਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments