Sunday, April 28, 2024
No menu items!
HomePunjabਕਿਸਾਨਾਂ ਲਈ ਵੱਡੀ ਖ਼ਬਰ: ਕਣਕ ਦੀ ਰਾਤ ਸਮੇਂ ਵਾਢੀ 'ਤੇ ਲੱਗੀ ਰੋਕ-...

ਕਿਸਾਨਾਂ ਲਈ ਵੱਡੀ ਖ਼ਬਰ: ਕਣਕ ਦੀ ਰਾਤ ਸਮੇਂ ਵਾਢੀ ‘ਤੇ ਲੱਗੀ ਰੋਕ- ਹੁਕਮ ਜਾਰੀ

 

ਸ਼ਾਮ 7 ਤੋਂ ਸਵੇਰ 9 ਵਜੇ ਤੱਕ ਕਣਕ ਦੀ ਕੰਬਾਈਨ ਨਾਲ ਕਟਾਈ ਦੀ ਮਨਾਹੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਸਾੜਨ ’ਤੇ ਵੀ ਪਾਬੰਦੀ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਕਣਕ ਦੀ ਕਟਾਈ ਦੇ ਸੀਜ਼ਨ ਦੇ ਮੱਦੇਨਜ਼ਰ ਕੱਚਾ ਅਤੇ ਹਰਾ ਦਾਣਾ ਕੱਟਣ ’ਤੇ ਰੋਕ ਲਾਉਣ ਲਈ ਸ਼ਾਮ 7:00 ਵਜੇ ਤੋਂ ਸਵੇਰੇ 9:00 ਵਜੇ ਤੱਕ ਕੰਬਾਈਨਾਂ ਨਾਲ ਫ਼ਸਲ ਦੀ ਕਟਾਈ ਕਰਨ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ, ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਕਤ ਆਦੇਸ਼ਾਂ ਦੇ ਨਾਲ-ਨਾਲ ਕਣਕ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰ. 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ, ਇਨ੍ਹਾਂ ਹੁਕਮਾਂ ਦੀ ਪਾਲਣਾ ’ਚ ਬਣਾਈ ਕਮੇਟੀ ਦੀ ਸਿਫ਼ਾਰਸ਼ ਨੂੰ ਲਾਗੂ ਕਰਨ ਲਈ ਵੀ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਪਾਬੰਦੀ ਲਾਈ ਜਾਣੀ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਕੰਬਾਈਨ ਹਾਰਵੈਸਟਰਾਂ ਵਾਸਤੇ ਇਹ ਲਾਜ਼ਮੀ ਹੋਵੇਗਾ ਕਿ ਉੁਹ ਸੁਪਰ ਐੱਸ ਐਮ ਐੱਸ ਤੋਂ ਬਿਨਾਂ ਕੰਬਾਈਨਾਂ ਨਾ ਚਲਾਉਣ। ਇਹ ਹੁਕਮ ਪਹਿਲੀ ਅਪਰੈਲ ਤੋਂ 30 ਮਈ, 2024 ਤੱਕ ਲਾਗੂ ਰਹਿਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments