Friday, April 19, 2024
No menu items!
HomeEducationBig News For students: ਸਕੂਲਜ਼ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ 'ਚ ਦਾਖਲੇ...

Big News For students: ਸਕੂਲਜ਼ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ‘ਚ ਦਾਖਲੇ ਲਈ 30 ਮਾਰਚ ਨੂੰ ਹੋਵੇਗੀ ਪ੍ਰੀਖਿਆ

 

Big News For students: ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਅਤੇ ਸਕੂਲਜ਼ ਆਫ਼ ਐਮੀਨੈਂਸ (SOE) ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ 30 ਮਾਰਚ ਨੂੰ ਹੋਵੇਗੀ। ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਘਰ ਦੇ ਪਤੇ ‘ਤੇ ਰੋਲ ਨੰਬਰ ਨਹੀਂ ਭੇਜੇ ਜਾਣਗੇ।

ਸਗੋਂ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਰੋਲ ਨੰਬਰ ਪ੍ਰਾਪਤ ਕਰਨੇ ਹੋਣਗੇ। ਵਿਭਾਗ ਨੇ ਪ੍ਰੀਖਿਆ ਕੇਂਦਰਾਂ ਲਈ ਸਟਾਫ਼ ਨਿਯੁਕਤ ਕਰਨ ਸਮੇਤ ਹੋਰ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਹਨ।

ਡੇਲੀ ਪੋਸਟ ਦੀ ਖ਼ਬਰ ਮੁਤਾਬਿਕ, ਇਸ ਵਾਰ ਐਸ.ਓ.ਈ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਕੁੱਲ 24002 ਸੀਟਾਂ ਹਨ। ਇਸ ਵਾਰ 9ਵੀਂ ਜਮਾਤ ਲਈ 90 ਹਜ਼ਾਰ ਵਿਦਿਆਰਥੀਆਂ ਨੇ ਅਤੇ 11ਵੀਂ ਜਮਾਤ ਲਈ 1 ਲੱਖ 10 ਹਜ਼ਾਰ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਜਦੋਂ ਕਿ ਪਿਛਲੇ ਸਾਲ 102784 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ।

ਸਾਂਝੀ ਪ੍ਰਵੇਸ਼ ਪ੍ਰੀਖਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ। SOE ਦੀਆਂ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ, ਜਦਕਿ 25 ਫੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ।

ਜੇ ਪ੍ਰਾਈਵੇਟ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸੀਟਾਂ ਖਾਲੀ ਰਹਿੰਦੀਆਂ ਹਨ ਤਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਮੌਕਾ ਦਿੱਤਾ ਜਾਵੇਗਾ। ਜਦਕਿ ਰਾਖਵੇਂਕਰਨ ਨਾਲ ਸਬੰਧਤ ਨਿਯਮ ਲਾਗੂ ਰਹਿਣਗੇ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਵਿੱਚ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਕੁਝ ਦਿਨ ਪਹਿਲਾਂ ਜਾਰੀ ਕੀਤੇ ਗਏ ਸਨ।

ਰੋਲ ਨੰਬਰ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ pseb.ac.in, ਸਿੱਖਿਆ ਵਿਭਾਗ ਦੀ ਵੈੱਬਸਾਈਟ ssapunjab.org ਜਾਂ epunjabschool.gov.in ‘ਤੇ ਕਲਿੱਕ ਕਰਨਾ ਹੋਵੇਗਾ। ਪੇਜ ‘ਤੇ ਜਾਂਦੇ ਹੀ ਤੁਸੀਂ ਮੈਰੀਟੋਰੀਅਸ ਸਕੂਲਾਂ ਨਾਲ ਸਬੰਧਤ ਲਿੰਕ ‘ਤੇ ਜਾ ਕੇ ਆਪਣਾ ਰੋਲ ਨੰਬਰ ਡਾਊਨਲੋਡ ਕਰ ਸਕੋਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments