Monday, May 20, 2024
No menu items!
HomeEducationਅਧਿਆਪਕਾਂ ਲਈ ਵੱਡੀ ਖ਼ਬਰ: ਸਿੱਖਿਆ ਵਿਭਾਗ ਨੇ ਤਰੱਕੀਆਂ ਕਰਨ ਬਾਰੇ ਲਿਆ ਅਹਿਮ...

ਅਧਿਆਪਕਾਂ ਲਈ ਵੱਡੀ ਖ਼ਬਰ: ਸਿੱਖਿਆ ਵਿਭਾਗ ਨੇ ਤਰੱਕੀਆਂ ਕਰਨ ਬਾਰੇ ਲਿਆ ਅਹਿਮ ਫ਼ੈਸਲਾ

 

ਅਧਿਆਪਕਾਂ ਦੇ ਤਰੱਕੀਆਂ ਦੇ ਲੈਫ਼ਟ ਆਊਟ ਕੇਸ 14 ਫਰਵਰੀ ਤੱਕ ਹਰ ਪੱਖੋਂ ਮੁਕੰਮਲ ਕਰਕੇ ਭੇਜਣ ਲਈ ਕਿਹਾ

ਰੋਹਿਤ ਗੁਪਤਾ, ਗੁਰਦਾਸਪੁਰ

ਅਧਿਆਪਕਾਂ ਲਈ ਵੱਡੀ ਖ਼ਬਰ: ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਬਾਹਰਲੇ ਸੂਬਿਆਂ ਦੀਆਂ ਯੂਨੀਵਰਸਿਟੀਆਂ ਤੋਂ ਯੋਗਤਾ ਹਾਸਲ ਕਰਨ ਵਾਲੇ ਪ੍ਰਾਇਮਰੀ ਕਾਡਰ ਦੇ ਕਰਮਚਾਰੀਆਂ ਦੇ ਬਤੌਰ ਮਾਸਟਰ ਕਾਡਰ ਪਦ ਉਨਤੀਆਂ ਦੇ ਲੈਫ਼ਟ ਆਊਟ ਕੇਸ 14 ਫਰਵਰੀ ਤੱਕ ਹਰ ਪੱਖੋਂ ਮੁਕੰਮਲ ਕਰਕੇ ਭੇਜਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਝਟਕਾ! ਇੱਕ ਮਹੀਨੇ ਤੋਂ ਖਜ਼ਾਨਿਆਂ ‘ਚ ਲੱਗੀਆਂ ਪਾਬੰਦੀਆਂ

ਸਹਾਇਕ ਡਾਇਰੈਕਟਰ ਪਰਮੋਸ਼ਨ ਸੈੱਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ, ਫ਼ਿਰੋਜਪੁਰ ਅਤੇ ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 29 ਦਸੰਬਰ 2023 ਅਤੇ 16 ਜਨਵਰੀ 2024 ਰਾਹੀ ਸੂਬੇ ਦੇ ਤਮਾਮ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਆਪਣੇ ਆਪਣੇ ਜ਼ਿਲਿਆਂ ਦੇ ਇੰਨਾ ਕਰਮਚਾਰੀਆਂ ਦੀਆਂ ਸੂਚਨਾਵਾਂ ਭੇਜਣ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ-Cold Wave Alert: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਸੀਤ ਲਹਿਰ ਤੇ ਮੀਂਹ ਦੀ ਚੇਤਾਵਨੀ

ਪਰ ਸਿਰਫ਼ ਜ਼ਿਲ੍ਹਾ ਗੁਰਦਾਸਪੁਰ ਅੰਮ੍ਰਿਤਸਰ ਫ਼ਿਰੋਜ਼ਪੁਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਦੀਆਂ ਸੂਚਨਾਵਾਂ ਹੀ ਮੁੱਖ ਦਫ਼ਤਰ ਨੂੰ ਪ੍ਰਾਪਤ ਹੋਈਆਂ ਹਨ ਜਿਸ ਕਾਰਨ ਇਹਨਾਂ ਜ਼ਿਲਿਆਂ ਦੇ ਸਬੰਧਿਤ ਕਰਮਚਾਰੀਆਂ ਦੇ ਤਰੱਕੀ ਨਾਲ ਸਬੰਧੀ ਕੇਸ ਵਿਚਾਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਅਧਿਆਪਕ ਵਲੋਂ ਵਿਦਿਆਰਥਣ ਨਾਲ ਬਲਾਤਕਾਰ, FIR ਦਰਜ

ਇੰਨਾ ਚਾਰਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਆਪਣੇ ਆਪਣੇ ਜ਼ਿਲ੍ਹਿਆਂ ਵਿੱਚ ਸੂਬੇ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਤੋਂ ਯੋਗਤਾ ਹਾਸਲ ਕਰਨ ਵਾਲੇ ਪ੍ਰਾਈਮਰੀ ਕਾਰਡਾਂ ਦੇ ਕਰਮਚਾਰੀਆਂ ਜੋ ਬਤੌਰ ਮਾਸਟਰ ਕਾਰਡ ਪਦ ਉੱਨਤੀ ਦੇ ਹੱਕਦਾਰ ਹਨ ਦੇ ਕੇਸ ਹਰ ਪੱਖੋਂ ਮੁਕੰਮਲ ਕਰਕੇ 14 ਫਰਵਰੀ 2024 ਤੱਕ ਮੁੱਖ ਦਫ਼ਤਰ ਵਿਖੇ ਭੇਜ ਦਿੱਤੇ ਜਾਣ ਤਾਂ ਜੋ ਯੋਗ ਕਰਮਚਾਰੀਆਂ ਦੀਆਂ ਤਰੱਕੀਆਂ ਦੇ ਕੇਸ ਨਿਯਮਾਂ ਅਧੀਨ ਵਿਚਾਰੇ ਜਾ ਸਕਣ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

 

RELATED ARTICLES
- Advertisment -

Most Popular

Recent Comments