Friday, March 1, 2024
No menu items!
HomePunjabਪੰਜਾਬ ਵਾਸੀਆਂ ਲਈ ਵੱਡੀ ਖ਼ਬਰ! ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ...

ਪੰਜਾਬ ਵਾਸੀਆਂ ਲਈ ਵੱਡੀ ਖ਼ਬਰ! ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲਵਾਉਣ ਦੇ ਆਦੇਸ਼

 

Big news for the people of Punjab! Orders for affixing high security registration number plates on vehicles

ਪੰਜਾਬ ਨੈੱਟਵਰਕ, ਚੰਡੀਗੜ੍ਹ

Big news for the people of Punjab- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ ‘ਤੇ ਹਾਈ ਸਕਿਉਰਿਟੀ ਨੰਬਰ ਪਲੇਟ (ਐਚ.ਐਸ.ਆਰ.ਪੀ) ਲੁਆਉਣਾ ਲਾਜ਼ਮੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਪੰਜਾਬ ਰਾਜ ਵਿੱਚ ਵੀ ਹਾਈ ਸਕਿਉਰਿਟੀ ਨੰਬਰ ਪਲੇਟ ਸਾਰੇ ਵਾਹਨਾਂ ਲਈ ਲਾਜ਼ਮੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਸਬੰਧੀ ਵੱਖਰੇ ਫਿਟਮੈਂਟ ਸੈਂਟਰ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਘਰ ਵਿੱਚ ਜਾ ਕੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦਾ ਲੋਕ ਲਾਭ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟ ਲੁਆਉਣ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਮੀਡੀਆ ਮਾਧਿਅਮਾਂ ਰਾਹੀਂ ਮੁਹਿੰਮ ਚਲਾਈ ਗਈ ਸੀ ਜਿਸ ਸਦਕਾ ਜ਼ਿਆਦਾਤਰ ਲੋਕਾਂ ਵੱਲੋਂ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲੁਆਈ ਜਾ ਚੁੱਕੀ ਹੈ।

ਉਨ੍ਹਾਂ ਮੁੜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਚਲਾਨ ਦੇ ਨਾਲ-ਨਾਲ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments