Saturday, April 13, 2024
No menu items!
HomeEducationਵੱਡੀ ਖ਼ਬਰ: ਸਰਕਾਰੀ ਸਕੂਲ ਦੇ ਅਧਿਆਪਕ ਨੇ ਕੀਤੀ ਖੁਦਕੁਸ਼ੀ, ਡੇਢ ਸਾਲ ਪਹਿਲਾਂ...

ਵੱਡੀ ਖ਼ਬਰ: ਸਰਕਾਰੀ ਸਕੂਲ ਦੇ ਅਧਿਆਪਕ ਨੇ ਕੀਤੀ ਖੁਦਕੁਸ਼ੀ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ

 

ਅਧਿਆਪਕ ਮਨਪ੍ਰੀਤ ਸਿੰਘ ਦਾ ਕਰੀਬ ਡੇਢ ਸਾਲ ਪਹਿਲਾਂ ਹੀ ਹਾਲੇ ਵਿਆਹ ਹੋਇਆ ਸੀ

ਰੋਹਿਤ ਗੁਪਤਾ, ਗੁਰਦਾਸਪੁਰ

ਅਧਿਆਪਕ ਵੱਲੋਂ ਖੁਦਕੁਸ਼ੀ: ਫਤਿਹਗੜ ਚੂੜੀਆਂ ਵਿਖੇ ਸਟੇਸ਼ਨ ਰੋਡ ਤਲਾਬਵਾਲਾ ਮੰਦਿਰ ਸਾਹਮਣੇ ਗਲੀ ’ਚ ਕਿਰਾਏ ਦੇ ਮਕਾਨ ਵਿਚ ਰਹਿੰਦੇ ਚਾਰ ਅਧਿਆਪਕਾਂ ਵਿਚੋਂ ਇੱਕ ਅਧਿਆਪਕ ਦੇ ਵਲੋਂ ਖੁਦਕੁਸ਼ੀ ਕਰਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਬਠਿੰਡਾ ਵਜੋਂ ਹੋਈ ਹੈ।

ਮਨਪ੍ਰੀਤ ਦੇ ਨਾਲ ਰਹਿੰਦੇ ਅਧਿਆਪਕ ਹਰਜਿੰਦਰ ਸਿੰਘ ਤੇ ਜਸਪਾਲ ਸਿੰਘ ਨੇ ਦੱਸਿਆ ਕਿ, ਉਹ ਹਰ ਰੋਜ ਦੀ ਤਰਾਂ ਸਵੇਰੇ ਤਿੰਨੇ ਜਾਣੇ ਆਪਣੇ ਸਰਕਾਰੀ ਸਕੂਲ ਮਾਕੋਵਾਲ ਚਲੇ ਗਏ ਸਨ ਜਦਕਿ ਮਨਪ੍ਰੀਤ ਨੇ ਕਿਹਾ ਕਿ ਉਹ ਅੱਜ ਆਪਣੇ ਸਕੂਲ ਪਿੰਡ ਪੰਧੇਰ ਕਲਾਂ ਬਾਅਦ ਵਿਚ ਜਾਵੇਗਾ ਤੁਸੀਂ ਚਲੇ ਜਾਓ।

ਅਧਿਆਪਕਾਂ ਨੇ ਦੱਸਿਆ ਕਿ, ਜਦੋਂ ਉਹ ਸਕੂਲੋਂ ਛੁੱਟੀ ਹੋਣ ਤੇ ਘਰ ਆਏ ਤਾਂ, ਦੇਖਿਆ ਕਿ, ਮਨਪ੍ਰੀਤ ਦ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਨਾਂ ਨੇ ਇਸ ਸਬੰਧੀ ਤੁਰੰਤ ਪੁਲਿਸ ਅਤੇ ਮਨਪ੍ਰੀਤ ਸਿੰਘ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ।

ਜਿਸ ਤੋਂ ਬਾਅਦ ਮੌਕੇ ਤੇ ਪੁੱਜੀ ਫਤਿਹਗੜ ਚੂੜੀਆਂ ਦੀ ਐਸਐਚਓ ਰਾਜਬੀਰ ਕੌਰ ਨੇ ਦੱਸਿਆ ਕਿ, ਉਨ੍ਹਾਂ ਵਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਥੇ ਜਿਕਰ ਕਰਨਾ ਬਣਦਾ ਹੈ ਕਿ, ਮਨਪ੍ਰੀਤ ਸਿੰਘ ਦਾ ਕਰੀਬ ਡੇਢ ਸਾਲ ਪਹਿਲਾਂ ਹੀ ਹਾਲੇ ਵਿਆਹ ਹੋਇਆ ਸੀ ਅਤੇ ਕੁੱਝ ਦਿਨਾਂ ਬਾਅਦ ਹੀ ਉਹ ਪਿਤਾ ਬਣਨ ਵਾਲਾ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments