Tuesday, April 23, 2024
No menu items!
HomeEducationਵੱਡੀ ਖ਼ਬਰ: ਬੇਰੁਜ਼ਗਾਰ ETT 5994 ਅਧਿਆਪਕਾਂ ’ਤੇ ਪਿੰਡ ਕਿੱਲਿਆਂ ਵਾਲੀ ’ਚ ਭਾਰੀ...

ਵੱਡੀ ਖ਼ਬਰ: ਬੇਰੁਜ਼ਗਾਰ ETT 5994 ਅਧਿਆਪਕਾਂ ’ਤੇ ਪਿੰਡ ਕਿੱਲਿਆਂ ਵਾਲੀ ’ਚ ਭਾਰੀ ਲਾਠੀਚਾਰਜ

 

ਕੈਬਨਿਟ ਮੰਤਰੀ ਖੁੱਡੀਆਂ ਦਾ ਘਿਰਾਓ ਕਰਨ ਪੁੱਜੇ ਸਨ ETT 5994 ਅਧਿਆਪਕ

150 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਲੱਗਾ ਹੋਇਆ ਪੱਕਾ ਮੋਰਚਾ

ਪੰਜਾਬ ਨੈੱਟਵਰਕ, ਅਬੋਹਰ

ਸਬ ਡਵੀਜ਼ਨ ਅਬੋਹਰ ਦੇ ਪਿੰਡ ਕਿੱਲਿਆਂ ਵਾਲੀ ਵਿਖੇ ਮੱਛੀ ਪਲਾਂਟ ਦਾ ਉਦਘਾਟਨ ਕਰਨ ਪੁੱਜੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ETT ਟੈਟ ਪਾਸ ਬੇਰੁਜਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਆਪਣੇ ਤੈਅ ਪ੍ਰੋਗਰਾਮ ਮੁਤਾਬਿਕ ਜਿਵੇਂ ਹੀ ਈਟੀਟੀ 5994 ਕਾਡਰ ਦੇ ਬੇਰੁਜਗਾਰ ਅਧਿਆਪਕ ਉਦਘਾਟਨ ਵਾਲੀ ਥਾਂ ਦੇ ਨੇੜੇ ਪਹੁੰਚ ਕੇ ਆਪਣਾ ਰੋਸ ਜਤਾਉਣ ਲੱਗੇ ਤਾਂ ਉੱਥੇ ਮੌਜੂਦ ਪੁਲਿਸ ਫੋਰਸ ਨੇ ਇਨ੍ਹਾਂ ਬੇਰੁਜਗਾਰ ਅਧਿਆਪਕਾਂ ਨੂੰ ਘੇਰ ਕੇ ਭਾਰੀ ਲਾਠੀਚਾਰਜ ਕੀਤਾ। ਜਿਸ ਦੌਰਾਨ ਕਈ ਲੜਕੀਆਂ ਅਤੇ ਲੜਕੇ ਨੌਜਵਾਨ ਜਖਮੀ ਵੀ ਹੋਏ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸੂਬਾ ਕਮੇਟੀ ਮੈਂਬਰ ਬਲਿਹਾਰ ਸਿੰਘ ਬੱਲੀ, ਪਰਮਪਾਲ ਫਾਜ਼ਿਲਕਾ, ਬੰਟੀ ਕੰਬੋਜ, ਹਰੀਸ਼ ਕੰਬੋਜ, ਬੱਗਾ ਖੁਡਾਲ, ਕੁਲਵਿੰਦਰ ਬਰੇਟਾ ਸਮੇਤ ਹੋਰਨਾਂ ਨੇ ਦੱਸਿਆ ਕਿ ਸਮੂਹ ਬੇਰੁਜਗਾਰ ਅਧਿਆਪਕਾਂ ਨੂੰ ਸਵੇਰ 11 ਵਜੇ ਦੇ ਲਗਭਗ ਇਕੱਠੇ ਹੋਏ।

ਆਗੂਆਂ ਨੇ ਦੱਸਿਆ ਕਿ ਸਰਕਾਰ ਦੀ ਨਲਾਇਕੀ ਕਾਰਨ ਈਟੀਟੀ ਟੈਟ ਪਾਸ ਬੇਰੁਜਗਾਰ 5994 ਅਧਿਆਪਕ ਯੂਨੀਅਨ ਪੰਜਾਬ ਪਿਛਲੇ 150 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੀ ਹੈ ਪਰ ਸਰਕਾਰ ਸਾਨੂੰ ਜੁਆਇਨ ਕਰਵਾਉਣ ਵੱਲ ਕੋਈ ਧਿਆਨ ਨਹੀ ਦੇ ਰਹੀ।

ਉਕਤ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਜਤਾਉਂਦਿਆਂ ਦੱਸਿਆ ਕਿ ਈਟੀਟੀ ਕਾਰਡ ਦੀ 5994 ਭਰਤੀ ਸਬੰਧੀ ਲਿਖਤੀ ਪ੍ਰੀਖਿਆ ਪਿਛਲੇ ਸਾਲ 5 ਮਾਰਚ 2023 ਨੂੰ ਲਈ ਗਈ ਸੀ। ਪਰ ਅੱਜ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪੂਰਾ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਈਟੀਟੀ 5994 ਕਾਡਰ ਨੂੰ ਜੁਆਇਨ ਨਹੀ ਕਰਵਾਇਆ ਜਾ ਰਿਹਾ।

ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਤਰੁੱਟੀਆਂ ਭਰੇ ਨੋਟੀਫਿਕੇਸ਼ਨ ਕਾਰਨ ਹੀ ਅੱਜ ਭਰਤੀ ਪਿਛਲੇ ਇੱਕ ਸਾਲ ਤੋਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਰੁਲ ਰਹੀ ਹੈ। ਜਿਸ ਸਬੰਧੀ ਅਸੀਂ ਅੱਜ ਮੁੱਖ ਮੰਤਰੀ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਆਪਣੀ ਸਮੱਸਿਆ ਦੱਸਣ ਲਈ ਆਏ ਸੀ ਪਰ ਪੁਲਿਸ ਨੇ ਸਾਨੂੰ ਉਨ੍ਹਾਂ ਨਾਲ ਮਿਲਵਾਉਣ ਦੀ ਥਾਂ ਥਾਣੇ ਵਿੱਚ ਨਜਰਬੰਦ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਦੀ ਸਰਕਾਰ ਕਹਾਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤਾਨਾਸ਼ਾਹ ਸਰਕਾਰ ਸਾਬਿਤ ਹੋਈ ਹੈ।

ਆਗੂਆਂ ਨੇ ਆਖਿਆ ਕਿ ਕੈਬਨਿਟ ਮੰਤਰੀ ਦੇ ਆਉਣ ਤੋਂ ਪਹਿਲਾਂ ਮੰਤਰੀ ਖੁੱਡੀਆਂ ਨਾਲ ਉਦਘਾਟਨ ਸਮਾਗਮ ਮਗਰੋਂ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਜਿਵੇਂ ਹੀ ਉਦਘਾਟਨ ਹੋਇਆ ਤਾਂ ਪ੍ਰਸਾਸ਼ਨ ਨੇ ਕੋਈ ਮੀਟਿੰਗ ਨਹੀ ਕਰਵਾਈ। ਜਿਸ ਕਾਰਨ ਬੇਰੁਜਗਾਰ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦਾ ਵਿਰੋਧ ਇਸੇ ਤਰਾਂ ਜਾਰੀ ਰਹੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments