Monday, April 29, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵਲੋਂ ਕਾਨੂੰਗੋ ਸੁਤੰਤਰ ਸਿੰਘ ਲੱਖ ਰੁਪਏ ਦੀ ਰਿਸ਼ਵਤ...

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵਲੋਂ ਕਾਨੂੰਗੋ ਸੁਤੰਤਰ ਸਿੰਘ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ

 

ਕਾਨੂੰਗੋ ਸੁਤੰਤਰ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇੱਕ ਕੇਸ ਵਿੱਚ ਮਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ।

ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments