Friday, March 1, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਹਰਿਆਣਾ ਦੇ 7 ਜ਼ਿਲ੍ਹਿਆਂ 'ਚ...

ਵੱਡੀ ਖ਼ਬਰ: ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਹਰਿਆਣਾ ਦੇ 7 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ

 

ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ, ਪੜ੍ਹੋ ਪੂਰੀ ਖ਼ਬਰ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ: ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਤੋਂ ਬਾਅਦ ਪੰਜਾਬ-ਹਰਿਆਣਾ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ 15 ਫਰਵਰੀ ਤੱਕ ਠੱਪ ਰਹਿਣਗੀਆਂ।

ਇਸ ਤੋਂ ਇਲਾਵਾ ਪੰਜਾਬ ਦੇ ਫਹਿਤਗੜ੍ਹ ਸਾਹਿਬ, ਬਠਿੰਡਾ, ਪਟਿਆਲਾ, ਮਾਨਸਾ ਅਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਕਈ ਹਿੱਸਿਆਂ ਵਿਚ ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾਵਾਂ ਤੇ ਰੋਕ ਲਗਾ ਦਿੱਤੀ ਗਈ ਹੈ। ਹਾਲਾਂਕਿ ਫੋਨ-ਕਾਲ ਵਗੈਰਾ ਚੱਲ ਰਹੀਆਂ ਹਨ। 16 ਫਰਵਰੀ ਤੱਕ ਇਹ ਹੁਕਮ ਲਾਗੂ ਰੱਖਣ ਦੀ ਗੱਲ ਆਖੀ ਜਾ ਰਹੀ ਹੈ।

ਅੰਦੋਲਨ ਨਾਲ ਜੁੜੀਆਂ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈੱਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਅਤੇ ਡੱਬਵਾਲੀ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments